ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ
ਚੰਡੀਗੜ੍ਹ, 01 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨਾ ਵਰਤਣ। ਸਰਕਾਰ ਦੀ ਪ੍ਰਾਥਮਿਕਤਾ ਆਮ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਇਸ ਲਈ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਸ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਜਨਤਾ ਨਾਲ ਸੰਵਾਦ ਬਣਾਈ ਰੱਖਣ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਕ ਅਤੇ ਜਵਾਬਦੇਹ ਪਹੁੰਚ ਅਪਣਾਉਣ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ ਅਤੇ ਪ੍ਰਸ਼ਾਸਨਿਕ ਵਿਵਸਥਾ ਵਧੇਰੇ ਪ੍ਰਭਾਵਸ਼ਾਲੀ ਅਤੇ ਜਨਹਿਤਕਾਰੀ ਬਣ ਸਕੇ।
ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧ...








