Shadow

Tag: breaking news

ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ

ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ

local news
ਰੂਪਨਗਰ, 01 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਡੀਡੀਐਚਓ ਕਮ ਨੋਡਲ ਅਫ਼ਸਰ ਕੋਟਪਾ ਐਕਟ ਡਾ. ਰਜਨੀਤ ਕੌਰ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਹਰ ਸਾਲ “ਵਿਸ਼ਵ ਤੰਬਾਕੂ ਰਹਿਤ ਦਿਵਸ” ਮਨਾਇਆ ਜਾਂਦਾ ਹੈ। ਤੰਬਾਕੂ ਦਾ ਸੇਵਨ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ। ਸਿਗਰਟਨੋਸ਼ੀ ਮਾਨਸਿਕ ਅਤੇ ਸਰੀਰਕ ਸਿਹਤ ‘ਤੇ ਮਾੜਾ ਪ੍ਰਭਾਵ ਪਾਂਦੀ ਹੈ। ਸਿਗਰਟਨੋਸ਼ੀ ਅਤੇ ਤੰਬਾਕੂ ਦੇ ਨੁਕਸਾਨ ਜਾਣਨ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰ ਰਹੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਬੀੜੀ, ਸਿਗਰਟ, ਜਰਦਾ, ਖੈਣੀ, ਪਾਨ ਮਸਾਲਾ, ਗੁਟਖਾ, ਈ-ਸਿਗਰੇਟ ਅਤੇ ਹੁੱਕਾ ਆਦਿ ਦਾ ਸੇਵਨ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵਧਾ ਦਿੰਦਾ ਹੈ। ਸਿਗਰਟਨੋਸ਼ੀ ਧਮਨੀਆਂ ਨੂੰ ਕਮਜ਼ੋਰ ਕਰਦੀ ਹੈ ਅਤੇ ਕੋਰੋਨਰੀ ...
ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ

ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ

Crime, hot news
ਸੰਗਰੂਰ ,01 ਜੂਨ- ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸੰਗਰੂਰ ਦੀ ਯੋਗ ਅਗਵਾਈ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਬਾਜਵਾ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ ਡਵੀਜਨ ਦਿੜ੍ਹਬਾ ਦੀ ਨਿਗਰਾਨੀ ਹੇਠ ਥਾਣਾ ਦਿੜ੍ਹਬਾ ਪੁਲਿਸ ਵੱਲੋਂ ਪਿੰਡ ਖਨਾਲ ਕਲਾਂ ਵਿਖੇ ਵਾਪਰੀ ਲੁੱਟ ਖੋਹ ਦੀ ਵਾਰਦਾਤ ਸਬੰਧੀ ਦਰਜ ਮੁਕੱਦਮੇਂ ਦੀ ਤਫਤੀਸ਼ ਦੌਰਾਨ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਟੀਮਾਂ ਵੱਲੋਂ ਤਕਨੀਕੀ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ ਪਰ ਕੀਤੀ ਗਈ ਕਾਰਵਾਈ ਦੌਰਾਨ ਉਕਤ ਵਾਰਦਾਤ ਨੂੰ ਟਰੇਸ ਕਰਦਿਆਂ ਇਸ ਵਿੱਚ ਸ਼ਾਮਲ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 02 ਦੇਸੀ ਪਿਸਤੌਲ, ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, ਇੱਕ ਸਵਿਫਟ ਡਿਜਾਇਰ ਕਾ...
ਛੇਵੀਂ ਜਮਾਤ ਤੋਂ ਏ.ਆਈ ਤਕਨੀਕ ਨਾਲ ਸਿੱਖਿਆ ਦੀ ਸ਼ੁਰੂਆਤ, ਪੰਜਾਬ ਸਿੱਖਿਆ ਖੇਤਰ ਵਿੱਚ ਅੱਗੇ ਵੱਧ ਰਿਹਾ -ਹਰਜੋਤ ਸਿੰਘ ਬੈਂਸ

ਛੇਵੀਂ ਜਮਾਤ ਤੋਂ ਏ.ਆਈ ਤਕਨੀਕ ਨਾਲ ਸਿੱਖਿਆ ਦੀ ਸ਼ੁਰੂਆਤ, ਪੰਜਾਬ ਸਿੱਖਿਆ ਖੇਤਰ ਵਿੱਚ ਅੱਗੇ ਵੱਧ ਰਿਹਾ -ਹਰਜੋਤ ਸਿੰਘ ਬੈਂਸ

Politics, Punjab
ਸ੍ਰੀ ਅਨੰਦਪੁਰ ਸਾਹਿਬ 01 ਜੂਨ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉੱਜਵਲ ਪ੍ਰਤਿਭਾਵਾਂ ਦਾ ਸਨਮਾਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।    ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਚਾਲੂ ਵਿੱਦਿਅਕ ਸੈਸ਼ਨ ਤੋਂ ਛੇਵੀਂ ਜਮਾਤ ਤੋਂ ਹੀ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਤਕਨੀਕ ਨਾਲ ਸਿੱਖਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਨਾਲ ਜੋੜਨਾ ਬਹੁਤ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਈ ਹੁਣ ਉੱਤਰ ਕਾਪੀਆਂ ਵਿਦਿਆਰਥੀਆਂ ਦੀ ਸਹੂਲਤ ਲਈ ਆਨਲਾਈਨ ਉਪਲੱਬਧ ਕਰਵਾਈਆਂ ਜਾਣਗੀਆਂ।     ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅਗੇਤਰੀ ਸੂਬ...
43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ

hot news
ਨੰਗਲ 01 ਜੂਨ: ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਸਰਫੇਸ ਵਾਟਰ ਸਪਲਾਈ ਸਕੀਮ ਦਾ ਅੱਜ ਸ਼ਾਨਦਾਰ ਢੰਗ ਨਾਲ ਮਾਣਕਪੁਰ ਨੰਗਲ ਵਿਖੇ ਉਦਘਾਟਨ ਕੀਤਾ ਗਿਆ। ਇਹ ਸਕੀਮ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੀ ਗਈ।      ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਯੋਜਨਾ ਦੀ ਸਮਰੱਥਾ 13 ਐਮ.ਐਲ.ਡੀ. ਹੈ, ਜੋ ਇਲਾਕੇ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਨਾ ਸਿਰਫ ਪਿੰਡਾਂ ਨੂੰ ਸ਼ੁੱਧ ਪਾਣੀ ਪ੍ਰਦਾਨ ਕਰੇਗੀ, ਸਗੋਂ ਧਰਤੀ ਹੇਠਲੇ ਪਾਣੀ ਦੀ ਖਪਤ ਨੂੰ ਘਟਾ ਕੇ ਵਾਤਾਵਰਣ ਦੀ ਸੁਰੱਖਿਆ ਨੂੰ ਵੀ ਮਜ਼ਬੂਤ ਕਰੇਗੀ।     ਜਵਾਹਰ ਮਾਰਕੀਟ, ਨੰਗਲ ਵਿਖੇ ਆਯੋਜਿਤ ਸਮਾਰੋਹ ਦੌਰਾਨ ਸੰਬੋਧਨ ਕਰ...
ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab
ਚੰਡੀਗੜ੍ਹ, 01 ਜੂਨ :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।...
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

hot news
ਚੰਡੀਗੜ੍ਹ; 01 ਜੂਨ 2026- ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ ਸਮਰਥਨ ਮਿਲਿਆ ਹੈ ਅਤੇ ਹੁਣ ਤੱਕ ਇਸ ਵਿੱਚ 45 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਖ਼ਾਸ ਤੌਰ ’ਤੇ ਮੈਡੀਕਲ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਈ ਲਾਭਪਾਤਰੀਆਂ ਨੇ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ। ਅਜਿਹੀ ਹੀ ਇੱਕ ਲਾਭਪਾਤਰੀ ਹੈ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ, ਜਿਨ੍ਹਾਂ ਦੀ ਜ਼ਿੰਦਗੀ ਦਿਲ ਦੀ ਇੱਕ ਗੰਭੀਰ ਬੀਮਾਰੀ ਕਾਰਨ ਅਚਾਨਕ ਸੰਕਟ ਵਿੱਚ ਆ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਵਿੱਚ ਇੱਕ ਵੱਡਾ ਛੇਦ ਹੈ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਸਿਹਤ ਸੰਬੰਧੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਸਗੋਂ ਇਲਾਜ ਦੇ ਭਾਰੀ ਖ਼ਰਚ ਦੀ ਚਿ...
ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

breaking news
ਚੰਡੀਗੜ੍ਹ; 1 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸ਼ਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ।ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

breaking news
ਚੰਡੀਗੜ੍ਹ, 1 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ। ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡ...
ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 1 ਜੂਨ 2026: ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ, "ਇਸ ਮਹੀਨੇ ਦੀ ਕੁੱਲ ਜੀ.ਐੱਸ.ਟੀ. ਕਲੈਕਸ਼ਨ 2,400.52 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜੋ ਕਿ ਮਈ 2025 ਦੌਰਾਨ ਪ੍ਰਾਪਤ ਕੀਤੇ ਗਏ 2,094.81 ਕਰੋੜ ਰੁਪਏ ਦੇ ਮੁਕਾਬਲੇ 305.71 ਕਰੋੜ ਰੁਪਏ ਦਾ ਵੱਡਾ ਵਾਧਾ ਦਰਸਾਉਂਦੀ ਹੈ।" ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸ਼ਾਨਦਾਰ ਵਾਧਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਟੈਕਸ ਪਾਲਣਾ, ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਨਫੋਰਸਮੈਂਟ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਨਤੀਜਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਜੀ.ਐੱਸ.ਟੀ. ਕਾਰਗੁਜ਼ਾਰੀ ਕੌਮੀ ਰ...
ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

breaking news
*ਚੰਡੀਗੜ੍ਹ, 1 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡ...