Shadow

Tag: breaking news

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ 2025 ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।...
ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

National, Politics, Punjab
ਚੰਡੀਗੜ੍ਹ, 19 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇ...
ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 19 ਸਤੰਬਰ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਦਾ ਇਹ ਏਕੀਕ੍ਰਿਤ ਸਿਹਤ ਸੰਭਾਲ ਕੈਂਪਸ 13.4 ਏਕੜ ਤੋਂ ਵੱਧ ਵਿੱਚ ਫੈਲ ਜਾਵੇਗਾ। ਇਹ ਪ੍ਰੋਜੈਕਟ 2500 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ ਅਤੇ 2,200 ਤੋਂ ਵੱਧ ਵਿਅਕਤੀਆਂ ਲਈ ਅਸਿੱਧੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਪੰਜਾਬ ਦੀ ਉੱਨਤ ਸਿਹਤ ਸੰਭਾ...
ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ 19 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫ਼ਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 45 ਦਿਨਾਂ ਦੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੀਵਨ ਨੂੰ ਮੁੜ ਲੀਹ `ਤੇ ਲਿਆਉਣ ਦਾ ਟੀਚਾ ਰੱਖਿਆ ਹੈ। ਅਸੀਂ ,ਕਿਸੇ ਵੀ ਗੰਭੀਰ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪ...
ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ ਨੂੰ ਅਹਿਮੀਅਤ ਨਾ ...
ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

National, Politics, Punjab
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ। ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹ...
ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ' ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ  ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰਕੇ , ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦੇ ਕ...
ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ

ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ

National, Politics, Punjab
ਭਰਤਗੜ੍ਹ/ ਕੀਰਤਪੁਰ ਸਾਹਿਬ 18 ਸਤੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਵਿੱਚ ਬਰਸਾਤਾ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋ ਜਾਦਾ ਹੈ, ਇਸ ਦਾ ਸਥਾਈ ਹੱਲ ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੀ ਹੋ ਸਕਦਾ ਹੈ, ਇਸ ਲਈ ਕੇਂਦਰ ਨੂੰ ਚੈਨੇਲਾਈਜ਼ ਦੀ ਪ੍ਰਕਿਰਿਆ ਸੁਰੂ ਕਰਨੀ ਚਾਹੀਦੀ ਹੈ।     ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਨੀਮ ਪਹਾੜੀ ਇਲਾਕੇ ਵਿਚ ਹੋਈ ਭਾਰੀ ਵਰਖਾ ਕਾਰਨ ਸਰਸਾ ਨਦੀ ਅਤੇ ਖੱਡਾਂ ਵਿਚ ਵੱਧ ਮਾਤਰਾ ਵਿਚ ਪਾਣੀ ਆਉਣ ਕਾਰਨ ਆਸਪੁਰ, ਅਵਾਨਕੋਟ, ਰਣਜੀਤਪੁਰਾ, ਆਲੋਵਾਲ ਅਤੇ ਖਰੋਟਾ ਦੇ ਕਿਸਾਨਾਂ ਦੇ ਖੇਤਾਂ ਵਿੱਚ ਹੋਏ ਨੁਕਸਾਨ ਦਾ ਜਾਂਇਜ਼ਾ ਲੈਣ ਪਹੁੰਚੇ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਸੀ ਪਿਛਲੇ ਕਈ ਹਫਤਿਆਂ ਤੋਂ ਨੰਗਲ/ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰ ਚੁੱਕੇ ਹਾਂ। 100 ਤੋ ਵੱਧ ਪਿੰਡਾਂ ਦਾ ਨੁਕਸਾਨ ਹੋਇਆ ਹੈ, ਲੋਕਾਂ ਦੇ ਘਰ, ਕਾਰੋਬਾਰ, ਪਸ਼ੂ ਧੰਨ ਅਤੇ ਫਰਨੀਚਰ ਤਬਾਹ ਹੋ ਗਏ ਹਨ, ਹੁਣ ਹੋਲ...
ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ

National, Politics, Punjab
ਸੰਗਰੂਰ, 18 ਸਤੰਬਰ: ਉਪ ਮੰਡਲ ਮੈਜਿਸਟਰੇਟ, ਸੰਗਰੂਰ, ਸ.ਚਰਨਜੋਤ ਸਿੰਘ ਵਾਲੀਆ ਨੇ ਆਪਣੇ ਦਫਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਹਰ ਇੱਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਏ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਾਬਤ ਜਾਗਰੂਕ ਕਰਨ ਹਿਤ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਅਤੇ ਜ਼ਮੀਨ ਦੀ ਸਿਹਤ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਐੱਸ.ਡੀ.ਐਮ. ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਦਿਨੋਂ ਦਿਨ ਵਧ ਰਿਹਾ ਵਾਤਾਵਰਨ ਪ੍ਰਦੂਸ਼ਣ ਜਿਥੇ ਇਨਸਾਨੀ ਸਿਹਤ ਲਈ ਘਾਤਕ ਸਿੱਧ ਹੋ ਰਿਹਾ ਹੈ ਉਥੇ ਹੀ ਇਸ ਨਾਲ ਪਸ਼ੂਆਂ, ਪੰਛੀਆਂ ਦੇ ਨਾਲ-ਨਾਲ ਜ਼ਮੀਨ ਉਤੇ ਵੀ ਕਈ ਤਰ੍ਹਾਂ ਦੇ ਮਾੜੇ ਪ੍ਰਭਾਵ ਪੈਂਦੇ ਹਨ। ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱ...
ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

National, Politics, Punjab
ਫਰੀਦਕੋਟ 18 ਸਤੰਬਰ () ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ'' ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਵਿਚੋਂ ਨਿਕਲਦਾ ਹੈ। ਇਸ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੰਜਾਬ ਖੇਤੀਬਾੜ...