ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 14 ਸਤੰਬਰ:
ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ ਤਾਲਮੇਲ ਕਰਦੇ ਹੋਏ ਆਪਣੀਆਂ ਡਿਊਟੀਆਂ ਨਿਭਾਉਣਗੇ।
ਸ. ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫ਼ਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮ ਸਮਾਂਬੱਧ ਤਰੀਕੇ ਨਾਲ ਫੈਸੀਲੀਟੇਟ ਕਰਨਗੇ ਤਾਂ ਜੋ ਪ...








