ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ
ਮਲੋਟ/ ਸ੍ਰੀ ਮੁਕਤਸਰ ਸਾਹਿਬ, 03 ਸਤੰਬਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ।
ਪਿੰਡ ਦਾਨੇਵਾਲਾ ਵਿਖੇ ਲਗਾਏ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈਕਅੱਪ ਆਦਿ ਹੋਰ ਵੀ ਕਈ ਸਕੀਮਾਂ ਸਬੰਧੀ ਲੋਕ ਆਪਣੇ ਪਿੰਡ ਵਿੱਚ ਹੀ ਫ਼ਾਇਦਾ ਲੈ ਸਕਦੇ ਹਨ, ਉਨ੍ਹਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ।
ਬਾਲ ਵਿਆਹ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਇੱਕ ਸ਼ਰਾਪ ਹੈ ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਨਹੀਂ ਹੋਣ ਦੇਵਾਂਗੇ, ਇਸ ਨ...








