ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ
ਬਰਨਾਲਾ, 16 ਫਰਵਰੀ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।
ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ੍ਹਾਂ ਕਿਹਾ ਕਿ ਇਹ ...








