ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
*ਗੁਰਦਾਸਪੁਰ, 27 ਅਗਸਤ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”
ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾ...








