ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
ਬਰਨਾਲਾ, 30 ਮਈ - ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।
ਬਾਕੀ ਪ੍ਰੋਗਰਾਮ ਓਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ...








