ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 31 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ।
ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲਰ ਨੌਕਰੀਆਂ ਵੱਲ ਰਾਹ ਪ੍ਰਦਾਨ ਕਰਨ ਦੀ ਵੱਡੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਜਿਸ ਲੜੀ ਵਿੱਚ ਇਹ ਹਜ਼ਾਰਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ ਵੱਲ ਕਦਮ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਪੱਖੀ ਨਵੇਂ ਕਾਨੂੰਨਾਂ ਨੂੰ ਝੰਡੀ ਨਾਲ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਸਿੱਧਾ ਰਾਬਤਾ ਹੋਵ...








