ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ
ਚੰਡੀਗੜ੍ਹ, 1 ਸਤੰਬਰ:
ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ।
ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਹਨ ।
ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ।ਖੇਤੀਬਾ...








