ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 14 ਫਰਵਰੀ :
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ 'ਰੂਹ-ਏ-ਵਿਰਾਸਤ' ਦਾ ਉਦਘਾਟਨ ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ।
ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਔਰਤ ਹਮੇਸ਼ਾ ਸ਼ਕਤੀ ਦਾ ਪ੍ਰਤੀਕ ਰਹੀ ਹੈ।
ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਕਿੰਨ੍ਹੀ ਵੀ ਤਰੱਕੀ ਕਰਨ ਪਰ ਕਦੇ ਵੀ ਆਪਣੇ ਸੱਭਿਆਚਾਰ ਅਤੇ ਆਪਣੀ ਮਿੱਟੀ ਦੀ ਖੁਸ਼ਬੂ ਨੂੰ ਨਾ ਭੁੱਲਣ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀਆਂ ਧੀਆਂ ਪੜ੍ਹਦੀਆਂ ਹਨ ਉੱਥੇ ਗਰੀਬੀ ਅਤੇ ਅਗਿਆਨਤਾ ਕਦੇ ਪੈਰ ਨਹੀਂ ਪਸਾਰ ਸਕਦੀ।
ਇਸ ਉਪਰਾਲੇ ਵਿੱਚ ਤ੍ਰਿੰਝਣ, ਖੂਹ, ਚੁੱਲੇ -ਚੌਂਕੇ ਦਾ ਦ੍ਰਿਸ਼, ਲੋਕ ਕਲਾਵਾਂ ਦੀ ਪੇਸ਼ਕਾਰੀ, ਪੁਰਾਤਨ ਵਸਤਾਂ ਦੀ ਝਲਕ ਅਤੇ ਫੁਲਕਾਰੀ ਕਲਾ ਦੇ ਨਮੂਨੇ ਦਿਖਾਏ ਗਏ।
ਡਿਪਟੀ ਕਮ...








