ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ
*ਚੰਡੀਗੜ੍ਹ, 31 ਮਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ।
ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼...








