Tuesday, October 20
Shadow

Tag: breaking news

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

local news
ਹੁਸ਼ਿਆਰਪੁਰ, 24 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ ਅਭਿਆਨ ਪੂਰੀ ਗੰਭੀਰਤਾ ਅਤੇ ਨਿਰੰਤਰਤਾ ਨਾਲ ਚਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਸ ਅਭਿਆਨ ਦੀ ਸ਼ੁਰੂਆਤ 11 ਅਗਸਤ ਤੋਂ ਕਰ ਦਿੱਤੀ ਗਈ ਹੈ। ਇਸ ਤਹਿਤ 250 ਵਲੰਟੀਅਰਾਂ ਅਤੇ 20 ਲਾਰਵਾ ਚੈਕਰਾਂ ਰਾਹੀਂ ਘਰ-ਘਰ ਜਾ ਕੇ ਜਾਂਚ ਕੀਤੀ ਜਾਣੀ ਹੈ, ਜਦਕਿ ਇਨ੍ਹਾਂ ਗਤੀਵਿਧੀਆਂ ਦੀ ਨਿਗਰਾਨੀ 4 ਗਵਰਨੈਂਸ ਫੈਲੋਜ਼ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ, ਮਦਰ ਮੈਰੀ ਕਾਲਜ ਆਫ਼ ਨਰਸਿੰਗ ਅਤੇ ਐਸ.ਟੀ. ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇਸ ਅਭਿਆਨ ਵਿੱਚ ਭਾਗ ਲਿਆ ਹੈ। ਮੀਟਿੰਗ ਵਿੱਚ ਦੱਸਿਆ ਗਿਆ...
ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

hot news
ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 216ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,218 ਹੋ ਗਈਆਂ। ਇਸ ਤੋਂ ਇਲਾਵਾ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

breaking news
ਚੰਡੀਗੜ੍ਹ, 24 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, “ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ਪਾ...
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) , ਦੋਵੇਂ ਵਾਸੀ ਪਿੰਡ ਸ਼ੇਖਮੰਗਾ, ਸੁਲਤਾਨਪੁਰ ਲੋਧੀ, ਕਪੂਰਥਲਾ; ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ (ਦਿਹਾਤੀ); ਕਮਲੇਸ਼ ਰਾਣੀ (65) ਵਾਸੀ ਇੰਦਰਾ ਕਲੋਨੀ ,ਅੰਮ੍ਰਿਤਸਰ  ਅਤੇ ਇੱਕ ਨਾਬਾਲਗ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ ਜ਼ਿਗਾਨਾ ਅਤੇ ਇੱਕ 9 ਐਮਐਮ ਜ਼ਿਗਾਨਾ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

breaking news
ਚੰਡੀਗੜ੍ਹ, 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ। ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਦੇਣਦਾਰੀਆਂ ਨਾਲ ਸਬੰਧਤ ਮੰਗਾਂ ਦੇ ਤੁਰੰਤ ਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ...
ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

breaking news
ਚੰਡੀਗੜ੍ਹ,24 ਅਗਸਤ: ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕੀਤਾ । ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ, ਦਾ ਲਾਭ ਲੈ ਸਕਦੇ ਹਨ। ਇਹ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਸ਼ੁਰੂ ਕਰਨ ਅਤੇ ਆਪਣੀ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਘੱਟ ਜ਼ਮੀਨ ਦੀ ਲੋੜ ਹੋਣ ਕਰਕੇ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਆਮਦਨ ਦਾ ਇੱਕ ਵਧੀਆ ਸਾਧਨ ਹੈ। ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤ...
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ...
ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

hot news
ਚੰਡੀਗੜ੍ਹ, 24 ਅਗਸਤ : ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਹੁੰਦਾ ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਰਾਹੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਪ੍ਰਦਾਨ ਕਰਕੇ ਇਲਾਜ ਜਾਰੀ ਰੱਖਣ ਦੌਰਾਨ ਆਰਥਿਕ ਕਿੱਲਤ ਨੂੰ ਦੂਰ ਕਰਨ ਵਿੱਚ ਸਹਾਹਿਤਾ ਕੀਤੀ ਜਾ ਰਹੀ ਹੈ। ਛਾਤੀ ਦਾ ਕੈਂਸਰ ਹੋਣ ’ਤੇ ਛਾਤੀ ਵਿੱਚ ਅਸਧਾਰਨ ਕੋਸ਼ਿਕਾਵਾਂ ਬੇਕਾਬੂ ਢੰਗ ਨਾਲ ਵਧਣ ਅਤੇ ਫੈਲਣ ਲੱਗ ਜਾਂਦੀਆਂ ਹਨ। ਭਾਰਤ ਦੀਆਂ ਔਰਤਾਂ ਵਿੱਚ ਹੋਣ ਵਾਲੇ ਕੈਂਸਰ ਦੀ  ਇਹ ਸਭ ਤੋਂ ਆਮ ਕਿਸਮ ਹੈ। ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ-ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਇਨਫੋਰਮੈਟਿਕਸ ਐਂਡ ਰਿਸਰਚ (ਆਈ.ਸੀ.ਐਮ.ਆਰ.-ਐਨ.ਸੀ.ਡੀ.ਆਈ.ਆਰ.)  ਅਨੁਸਾਰ ਸਾਲ 2022 ਵਿੱਚ ਭਾਰਤ ਵਿੱਚ ਅੰਦਾਜ਼ਨ 2,16,108 ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਪਛਾਣ ਹੋ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 24 ਅਗਸਤ:ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ, ਜਿੱਥੇ ਦੇਖਭਾਲ ਅਤੇ ਸਹਾਇਤਾ ਦੀ ਲੋੜ ਵਾਲੇ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ-ਸਹਿਣ, ਗੁਣਵੱਤਾ ਭਰਪੂਰ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ ਬਣਾਇਆ ਗਿਆ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 9 ਅਪ੍ਰੈਲ, 2025 ਨੂੰ ਕੀਤਾ...
ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

hot news
ਨੰਗਲ 23 ਅਗਸਤ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ, ਸਥਾਨਕ ਸਰਕਾਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਾਵਨ ਮੌਕੇ ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਆਸਥਾ, ਸੱਭਿਆਚਾਰ ਅਤੇ ਰੂਹਾਨੀ ਵਿਰਸੇ ਦਾ ਅਹਿਮ ਹਿੱਸਾ ਹਨ। ਅਜਿਹੇ ਪਵਿੱਤਰ ਮੌਕੇ ਲੋਕਾਂ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਇਕੱਤਰ ਹੋਈ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੰਗਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਵਿਚਾਰ ਸੁਣੇ ਅਤੇ ਕਿਹਾ ਕਿ ਸਾਡੇ ਧਾਰਮਿਕ ਸਮਾਗਮ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸੇਵਾ ਦੀ ਭਾਵਨਾ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ ...