ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ
ਫਾਜ਼ਿਲਕਾ 23 ਅਗਸਤ 2026. ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ।
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਜਾਨਾਂ ਦੀ ਵੀ ਪਰਵਾਹ ਨਹੀਂ ਕੀਤੀ ਤੇ ਫਾਜ਼ਿਲਕਾ ਵਿਖੇ ਆਸਫਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਇਹ ਸੰਕੇਤ ਹੈ ਕਿ ਕਿਸ ਤਰ੍ਹਾਂ ਸਾਡੀਆਂ ਜਵਾਨ ਬਹਾਦਰ ਫੌਜਾਂ ਨੇ ਗੁਆਂਢੀ ਦੇਸ਼ ਤੋਂ ਸਾਡੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦਾਂ 'ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੀਦਾ ਹੈ ਤ...








