ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ
ਮਾਲੇਰਕੋਟਲਾ 07 ਜਨਵਰੀ -
ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ ਵਿੱਚ ਪਿਆਜ,ਮਿਰਚ,ਸ਼ਿਮਲਾ ਮਿਰਚ ਅਤੇ ਫੁੱਲ ਗੋਭੀ ਦੀ ਪਨੀਰੀ ਲਗਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲ਼ੋਂ ਮੁੱਖ ਮੰਤਰੀ ਅਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਅਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਉਪਜਾਊ ਲਾਗਤ ਵਧਦੀ ਜਾ ਰਹੀ ਹੈ ਉੱਥੇ ਹੀ ਮੁਨਾਫਾ ਵੀ ਘੱਟ ਹੋ ਰਿਹਾ ਸੀ, ਜਿਸ ਕਾਰਨ ਉਸਨੇ ਬਾਗਬਾਨੀ ਵਿਭਾਗ ਦੀ ਸਲਾਹ ਨਾਲ ਪਿਆਜ਼ ਅਤੇ ਹੋਰ ਸਬਜੀਆਂ ਦੀ ਪਨੀਰ...








