Tuesday, October 20
Shadow

Tag: breaking news

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

local news
ਸੰਗਰੂਰ, 22 ਅਗਸਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਬੱਚੇ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ ਤੇ ਪਹਿਚਾਣਨਾ” ਰਹੀ। ਇਸ ਤਹਿਤ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਉਨ੍ਹਾਂ ਦੇ ਮਾਨਸਿਕ, ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਤ ਵੱਖ-ਵੱਖ ਰੌਚਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਖੁਸ਼ੀ ਦੀ ਭਾਵਨਾ ਨੂੰ ਸਮਝਣ ਅਤੇ ਪਹਿਚਾਨਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਵੱਖ-ਵੱਖ ਤਸਵੀਰਾਂ, ਖੇਡਾਂ ਅਤੇ ਗਤੀਵਿਧੀਆਂ ਰਾਹੀਂ ਖੁਸ਼ੀ ਦੇ ਪ੍ਰਗਟਾਵੇ ਨੂੰ ਪਹਿਚਾਣਨ ਅਤੇ ਆਪਣੀ ਖੁਸ਼ੀ ਨੂੰ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੀ ਰੁਚੀ ਅਤੇ ਉਤਸ...
ਸਪੀਕਰ  ਸੰਧਵਾਂ ਵੱਲੋਂ ਚੰਦਬਾਜਾ ਦੇ  ਸੜਕ ਹਾਦਸੇ ਦੌਰਾਨ ਦੋ ਜਣਿਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਵੱਲੋਂ ਚੰਦਬਾਜਾ ਦੇ ਸੜਕ ਹਾਦਸੇ ਦੌਰਾਨ ਦੋ ਜਣਿਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

hot news
ਕੋਟਕਪੂਰਾ, 22 ਅਗਸਤ-  ਪਿਛਲੇ ਦਿਨੀਂ ਫਰੀਦਕੋਟ ਜਿਲੇ ਦੇ ਪਿੰਡ ਚੰਦਬਾਜਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਹੋਇਆ ਸੀ। ਜਿਸ ਵਿਚ  ਕਾਰ ਅਤੇ ਐਕਟਿਵਾ ਵਿੱਚ ਹੋਈ ਭਿਆਨਕ ਟੱਕਰ ਵਿਚ ਪਿੰਡ ਚੰਦਬਾਜਾ ਦੇ  ਦੋ ਜਣੇ ਜੋ ਕਿ ਐਕਟਿਵਾ ਤੇ ਸਵਾਰ ਸਨ, ਦੀ ਮੌਤ ਹੋ ਗਈ ਸੀ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਇਸ ਭਿਆਨਕ ਹਾਦਸੇ ਵਿਚ ਆਪਣੀਆਂ ਜਾਨਾਂ ਗਵਾ ਚੁੱਕੇ ਦੋ ਸਕੂਟਰ ਚਾਲਕ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ 2 ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ। ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਦੇਣ ਲਈ ਅਰਦਾਸ ਕੀਤੀ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹੋਏ ਭਿਆਨਕ ਹਾਦਸੇ ਬਾਰੇ ਗੱਲਬਾਤ ਕੀਤੀ। ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਦੋਨੇ ਨੌਜਵਾਨ ਮੁੱਦਕੀ ਤੋਂ ਆਪਣੀ ਐਕਟਿਵਾ ਤੇ ਪਿੰਡ ਵਾਪਸ ਆ ਰਹੇ ਸੀ ਕਿ ਅੱਗੇ ਕਾਰ ਨਾਲ ਟੱਕਰ ਹੋ ਗਈ। ਜ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 22 ਅਗਸਤ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ 42,203 ...
ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

Politics
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ 'ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ। ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਲ 1988 ਤੋਂ ...
ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

hot news
ਚੰਡੀਗੜ੍ਹ 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਵਿਦਿਆਰਥੀ ਅਧਿਕਾਰਾਂ ਅਤੇ ਸਰਗਰਮੀਆਂ ਵਿੱਚ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸ਼ਮੂਲੀਅਤ ਨੂੰ ਉਜਾਗਰ ਕੀਤਾ। ਇਸ ਮੌਕੇ ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, “ਆਪ ਨੇ ਹਮੇਸ਼ਾ ਵਿਦਿਆਰਥੀ ਸਰਗਰਮੀਆਂ ਅਤੇ ਜਨਤਕ ਜੀਵਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਹੈ। ਪਿਛਲੇ 10-12 ਸਾਲਾਂ ਵਿੱਚ ਦੇਸ਼ ਦੀ ਰਾਜਨੀਤੀ ਅਕਸਰ ਧਰਮ ਅਤੇ ਜਾਤ ਦੇ ਆਧਾਰ 'ਤੇ ਲੋਕਾਂ ਨੂੰ ਵੰਡਣ 'ਤੇ ਕੇਂਦਰਿਤ ਰਹੀ ਹੈ। ਪਰ ਅੱਜ ਨਵੀਂ ਪੀੜ੍ਹੀ ਸਿੱਖਿਆ ਅਤੇ ਦੇਸ਼ ਦੇ ਭਵਿੱਖ ਨਾਲ ਜੁੜੇ ਮੁੱਦਿਆਂ 'ਤੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ।” ਦੇਸ਼ ਦੇ ਜੈਨ-...
ਸਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ

ਸਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ

hot news
ਸ਼ਹਿਣਾ, 21 ਅਗਸਤ-     ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੇ ਕਸਬੇ ਸਹਿਣਾ ਵਿਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅਨਾਜ ਮੰਡੀ ਦੇ ਨਵੇਂ ਸ਼ੈੱਡ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ ਹਲਕੇ ਦੇ ਵੱਡੇ ਪਿੰਡ ਸਹਿਣਾ ਦੇ ਸਰਵਪੱਖੀ ਵਿਕਾਸ ਲਈ 3 ਕਰੋੜ 74 ਲੱਖ 97 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਦਾਣਾ ਮੰਡੀ ਦਾ ਨਵਾਂ ਸ਼ੈੱਡ ਬਣ ਕੇ ਤਿਆਰ ਹੈ ਜਿਸ ਨੂੰ ਲੋਕ ਅਰਪਣ ਕੀਤਾ ਗਿਆ ਹੈ ਅਤੇ ਵੱਖ-ਵੱਖ ਸੜਕਾਂ ਦੇ ਨਿਰਮਾਣ ਸਮੇਤ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜੇ ਅਹਿਮ ਕੰਮ ਸ਼ਾਮਲ ਹਨ ਜੋਕਿ ਕਰਾਏ ਜਾ ਰਹੇ ਹਨ। ਓਹਨਾਂ ਕਿਹਾ ਕਿ ਇਹ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਓਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਕੇ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਜਿੱ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ

local news
ਬਰਨਾਲਾ, 21 ਅਗਸਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ਼੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ 'ਸੇਫ ਸਕੂਲ ਵਾਹਨ ਪਾਲਿਸੀ' ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13 ਸਕੂਲੀ ਬੱਸਾਂ ਅਜਿਹੀਆਂ ਪਾਈਆਂ ਗਈਆਂ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨਾਂ ਵਿੱਚਸੀ.ਸੀ.ਟੀ.ਵੀ. ਕੈਮਰੇ, ਖਿੜਕੀਆਂ ‘ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ, ਲੇਡੀ ਕੰਡਕਟਰ ਦੀ ਮੌਜੂਦਗੀ, ਅੱਗ ਬੁਝਾਊ ਯੰਤ...
ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ

ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ

hot news
ਨੂਰਪੁਰ ਬੇਦੀ 21 ਅਗਸਤ: ਧੰਨ-ਧੰਨ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਪਾਵਨ ਅਸਥਾਨ ਗੁ: ਪੀਰ ਬਾਬਾ ਜਿੰਦਾ ਸ਼ਹੀਦ ਜੀ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਪਾਵਨ ਅਸਥਾਨ ’ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਆਸਥਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੀ ਪਾਵਨ ਯਾਦ ਨਾਲ ਜੁੜਿਆ ਇਹ ਅਸਥਾਨ ਸੰਗਤਾਂ ਲਈ ਅਥਾਹ ਸ਼ਰਧਾ ਅਤੇ ਵਿਸ਼ਵਾਸ ਦਾ ਕੇਂਦਰ ਹੈ। ਸਲਾਨਾ ਜੋੜ ਮੇਲੇ ਮੌਕੇ ਇੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਮੁਹਿੰਮ

hot news
ਮਾਲੇਰਕੋਟਲਾ, 21 ਅਗਸਤ:                        ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਮਾਲੇਰਕੋਟਲਾ (ਐਚ) ਬਲਾਕ ਦੇ 47 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦੇ ਸਫ਼ਲ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।                   ਵਧੀਕ ਡਿਪਟੀ ਕਮਿਸ਼ਨਰ ਰਿੰਪੀ ਗਰਗ ਨੇ ਦੱਸਿਆ ਕਿ ਬਲਾਕ ਦੇ ਕੁੱਲ 56 ਪਿੰਡਾਂ ਵਿੱਚੋਂ 47 ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਚੁੱਕੇ ਹਨ। ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 24 ਅਗਸਤ ਤੋਂ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਤਿੰਨ ਡਾਕੂਮੈਂਟਰੀ ਸ਼ੋਅ ਕਰਵਾਏ ਜਾਣਗੇ।                   ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਪਿੰਡ ਬੁੱਕਣਵਾਲ, ਰੁੜਕਾ ਅਤੇ ਹਥਨ, 25 ਅਗਸਤ ਨੂੰ ਸ਼ੇਖੂਪੁਰ ਕਲਾਂ, ਸ਼ੇਖੂਪੁਰ ਖੁਰਦ ਅਤੇ ਅਬਦੁੱਲਾਪੁਰ, ਜਦਕਿ 26 ਅਗਸਤ ਨੂੰ ਜਾਤੀਵਾਲ, ਬੀਰ ਅਮਾਮਗੜ੍ਹ ਅਤ...
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤ ਨੂੰ ਸ਼ੁਰੂ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤ ਨੂੰ ਸ਼ੁਰੂ

hot news
ਬਟਾਲਾ, 21 ਅਗਸਤ - ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 24 ਅਗਸਤ ਤੋਂ 3 ਸਤੰਬਰ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ 21 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 24 ਅਗਸਤ ਤੋਂ ਡੇਅਰੀ ਸਿਖਲਾਈ ਤੇਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜੋ...