ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕ...








