ਊਰਜਾ ਮੰਤਰੀ ਅਨਿਲ ਵਿੱਜ ਦਾ ਬਿਜਲੀ ਕਾਲ ਸੈਂਟਰ ‘ਤੇ ਅਚਾਨਕ ਨਿਰੀਖਣ, ਸ਼ਿਕਾਇਤ ਨਿਵਾਰਨ ਪ੍ਰਣਾਲੀ ਦੀ ਲਈ ਸਮੀਖਿਆ
ਚੰਡੀਗੜ੍ਹ, 27 ਮਈ – ਹਰਿਆਣਾ ਦੇ ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਅੱਜ ਪੰਚਕੂਲਾ ਸਥਿਤ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਕਾਲ ਸੈਂਟਰ ਦਾ ਅਚਾਨਕ ਨਿਰੀਖਣ ਕਰਕੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਾਲ ਸੈਂਟਰ ਵਿੱਚ ਆਉਣ ਵਾਲੀਆਂ ਸ਼ਿਕਾਇਤ ਕਾਲਾਂ, ਉਨ੍ਹਾਂ ਦੇ ਹੱਲ ਦੀ ਪ੍ਰਕਿਰਿਆ ਅਤੇ ਖਪਤਕਾਰਾਂ ਨੂੰ ਦਿੱਤੇ ਜਾ ਰਹੇ ਰਿਸਪਾਂਸ ਦੀ ਵਿਸਤਾਰ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਕਾਰਜਪ੍ਰਣਾਲੀ ਦੀ ਜਾਣਕਾਰੀ ਵੀ ਲਈ।
ਅਚਾਨਕ ਨਿਰੀਖਣ ਤੋਂ ਬਾਅਦ ਮੀਡੀਆ ਪਰਸਨਸ ਨਾਲ ਗੱਲਬਾਤ ਕਰਦੇ ਹੋਏ ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਕਿਹਾ ਕਿ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ 1912 ਕਾਲ ਸੈਂਟਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਪਤਕਾਰ ਨੂੰ ਬਿਜਲੀ ਸਪਲਾਈ ਜਾਂ ਬਿਲਿੰਗ ਸਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਸਿੱਧੇ ਕਰਮਚਾਰੀਆਂ ਨੂੰ ਫ...








