Wednesday, October 21
Shadow

Tag: breaking news

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime, hot news
ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ

local news
ਬਟਾਲਾ, 10 ਅਗਸਤ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ,ਜਿਸ ਵਿੱਚ ਬਿਨਾਂ ਕਿਸੇ ਫੀਸ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਸ਼ਨ ਕਾਰਡ ਬਣਾਉਣ ਲਈ ਕੋਈ ਫੀਸ ਨਹੀ ਲੱਗਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਹਿਰੂ ਗੇਟ ਦਫ਼ਤਰ ਵਿਖੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋੜਵੰਦ ਲੋਕਾਂ ਦੇ ਲਈ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ ਅਤੇ ਆਨਲਾਈਨ ਪ੍ਰਕਿਰਿਆ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਇਸ ਉਪਰਾਲੇ ਤੋਂ ਲੋਕ ਬੇਹੱਦ ਖੁਸ਼ ਹਨ। ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਆਸਾਨ ਤਰੀਕੇ ਨਾਲ ਮਿਲਣੀਆਂ ਹੀ ਲੋਕ ਸੇਵਾ ਦਾ ਅਸਲ ਮਕਸਦ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਵਿਕ...
ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

local news
ਮਾਨਸਾ, 10 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸਲ ਜਾਣ ਤੇ ਉਨ੍ਹਾਂ ਦੇ ਮਰਨ ਜਾਂ ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ...
ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

local news
ਰੂਪਨਗਰ, 10 ਅਗਸਤ: ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਸ੍ਰੀ ਅਰਬਿੰਦੋ ਸੋਸਾਇਟੀ ਦੇ ‘ਰੂਪਾਂਤਰ’ ਪ੍ਰੋਗਰਾਮ ਤਹਿਤ ਯੋਗਤਾ-ਆਧਾਰਿਤ ਮੁਲਾਂਕਣ ਵਿਸ਼ੇ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਹੋਇਆ। 10 ਤੋਂ 14 ਅਗਸਤ 2026 ਤੱਕ ਚੱਲਣ ਵਾਲੇ ਇਸ ਸਿਖਲਾਈ ਕੈਂਪ ਵਿੱਚ ਚੰਡੀਗੜ੍ਹ ਸੰਭਾਗ ਅਧੀਨ ਵੱਖ-ਵੱਖ ਕੇਂਦਰੀ ਵਿਦਿਆਲਿਆਂ ਤੋਂ ਅਧਿਆਪਕ ਭਾਗ ਲੈ ਰਹੇ ਹਨ। ਇਸ ਸਿਖਲਾਈ ਕੈਂਪ ਦੌਰਾਨ ਸ੍ਰੀ ਅਰਬਿੰਦੋ ਸੋਸਾਇਟੀ ਦੀ ਸਰੋਤ ਮਾਹਿਰ ਸ੍ਰੀਮਤੀ ਸਰਿਤਾ ਰਾਠੌਰ, ਸਹਾਇਕ ਪ੍ਰਬੰਧਕ, ਅਤੇ ਸ੍ਰੀਮਤੀ ਦਿਵਿਆ ਜੈਨ, ਉੱਘੇ ਮੈਂਬਰਾਂ ਵੱਲੋਂ ਅਧਿਆਪਕਾਂ ਨੂੰ ਲੋੜੀਂਦੀ ਸਿਖਲਾਈ ਅਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਯੋਗਤਾ-ਆਧਾਰਿਤ ਮੁਲਾਂਕਣ ਦੀਆਂ ਪ੍ਰਭਾਵਸ਼ਾਲੀ ਵਿਧੀਆਂ ਅਤੇ ਤਰੀਕਿਆਂ ਨਾਲ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਜਮਾਤ-ਕਮਰੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮਰੱਥ ਬਣਾਉਣਾ ਹੈ। ਇਸ ਰਾਹੀਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ, ਸਮਝ ਅਤੇ ਪ੍ਰਾਪਤੀਆਂ ਦਾ ਸਹੀ ਢੰਗ ਨਾਲ ਮੁਲਾਂਕਣ ਕਰਨ ਲਈ ਲੋੜੀਂਦੇ ਗਿ...
ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

local news
ਤਰਨ ਤਾਰਨ 10 ਅਗਸਤ (  )- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਏ.ਈ.ਪੀ ਹੈੱਡਮਾਸਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹਾ  ਪੱਧਰ ‘ਤੇ 27 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦੀ ਚੋਣ ਸਕੂਲ ਪੱਧਰੀ ਮੁਕਾਬਲੇ ਰਾਹੀਂ ਕੀਤੀ ਗਈ ਸੀ। ਇਸ ਮੁਕਾਬਲੇ ਦਾ ਮੁੱਖ ਮੰਤਵ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ/ਏਡਜ਼ ਸਬੰਧੀ ਜਾਗਰੂਕ ਕਰਨਾ ਹੈ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ ਕੰਨਿਆਂ ਸ ਸ ਢੋਟੀਆਂ, ਦੂਜਾ ਸਥਾਨ ਸ.ਹ.ਸ.ਸਕੂਲ ਬਾਗੜੀਆਂ ਅਤੇ ਤੀਜਾ ਸਥਾਨ  ਸ ਸ ਸ ਸਰਹਾਲੀ ਕਲਾਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ। ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰ...
ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਵਿਅਕਤੀਆਂ ਨੂੰ 10 ਗੈਰ-ਕਾਨੂੰਨੀ ਪਿਸਤੌਲਾਂ, 1.054 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨਾਲ ਸਬੰਧਤ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਭੁੱਲਰ (28) ਵਾਸੀ ਪਿੰਡ ਰਾਜੋਕੇ, ਤਰਨਤਾਰਨ ਅਤੇ ਮੌਜੂਦਾ ਪਤਾ ਗੁਮਟਾਲਾ, ਅੰਮ੍ਰਿਤਸਰ; ਹੁਸਨਪ੍ਰੀਤ ਸਿੰਘ (21) ਵਾਸੀ ਪਿੰਡ ਮਹਿਦੀਪੁਰ ਅਤੇ ਮੌਜੂਦਾ ਪਤਾ ਪਿੰਡ ਢੋਲਣ, ਤਰਨ ਤਾਰਨ; ਅਹਿਮਦ ਰਾਜਾ (21) ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ; ਜਗਸੀਰ ਸਿੰਘ ਉਰਫ਼ ਬੌਬੀ (26) ਵਾਸੀ ਮੁਹੱਲਾ ਤਕਸ਼ਤਰੀ, ਤਰਨ ਤਾਰਨ; ਨਵੀਦੀਪ ਸਿੰਘ (20) ਵ...
ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

hot news
ਚੰਡੀਗੜ੍ਹ, 10 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 638 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 202ਵੇਂ ਦਿਨ, ਪੁਲਿਸ ਟੀਮਾਂ ਨੇ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,021 ਹੋ ਗਈਆਂ। ਇਸ ਤੋਂ ਇਲਾਵਾ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟ...
ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

hot news
ਚੰਡੀਗੜ੍ਹ, 10 ਅਗਸਤ 2026 ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤੂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਹ ਬਿੱਲ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਸਦਨ ਵਿੱਚ ਪੇਸ਼ ਕੀਤਾ ਗਿਆ, ਜਿਸ ਦਾ ਉਦੇਸ਼ ਰਾਜ ਭਰ ਵਿੱਚ ਸਵੈ-ਪਾਲਣਾ ਨੂੰ ਉਤਸ਼ਾਹਿਤ ਕਰਨਾ, ਮੁਕੱਦਮੇਬਾਜ਼ੀ ਨੂੰ ਘੱਟ ਕਰਨਾ ਅਤੇ ਜੀ.ਐੱਸ.ਟੀ. ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਹੈ। ਨਵੇਂ ਪਾਸ ਕੀਤੇ ਗਏ ਕਾਨੂੰਨ ਦੇ ਪ੍ਰਭਾਵੀ ਅਸਰ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੀ.ਜੀ.ਐੱਸ.ਟੀ. ਉਪਬੰਧਾਂ ਵਿੱਚ ਪ੍ਰਸਤਾਵਿਤ ਸੋਧਾਂ ਪ੍ਰਕਿਰਿਆਗਤ ਅੜਿੱਕਿਆਂ ਨੂੰ ਦੂਰ ਕਰਕੇ, ਤਰਲਤਾ ਵਿੱਚ ਸੁਧਾਰ ਕਰਕੇ ਅਤੇ ਟੈਕਸਦਾਤਿਆਂ 'ਤੇ ਸਮੁੱਚੇ ਪਾਲਣਾ ਦੇ ਬੋਝ ਨੂੰ ਘਟਾ ਕੇ ਸਾਡੇ ਵਪਾਰ ਅਤੇ ਉਦਯੋਗ ਖੇਤਰਾਂ ਦਾ ਮੂਲ ਰੂਪ ਵਿੱਚ ਸਮਰਥਨ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ।" ਨਵੇਂ ਲਾਗੂ ਕੀਤੇ ਗਏ ਸੁਧਾਰ ਵਪਾਰਕ ਭਾਈਚਾਰੇ ਲਈ ਮੁੱਖ ਸਹੂਲਤ ਉਪਾਵਾਂ ਨੂ...
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

hot news
ਚੰਡੀਗੜ੍ਹ, 10 ਅਗਸਤ, 2026 ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਇਸ ਇਤਿਹਾਸਕ ਕਾਨੂੰਨ ਦਾ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਤਾਇਨਾਤ ਹਜ਼ਾਰਾਂ ਯੋਗ ਆਊਟਸੋਰਸਡ ਵਰਕਰਾਂ ਨੂੰ ਸੁਰੱਖਿਅਤ ਕਾਨੂੰਨੀ ਦਾਇਰਾ ਪ੍ਰਦਾਨ ਕਰਨਾ ਹੈ। ਇਹ ਨਵਾਂ ਕਾਨੂੰਨ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ (ਪਹਿਲੇ ਪੜਾਅ ਵਿੱਚ ਛੱਬੀ ਹਜ਼ਾਰ ਤੋਂ ਅਠਾਈ ਹਜ਼ਾਰ ਕਰਮਚਾਰੀ) ਦੇ ਆਊਟਸੋਰਸਡ ਕਰਮਚਾਰੀਆਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਚੱਲ ਆ ਰਹੀਆਂ ਪ੍ਰਣਾਲੀਗਤ ਪ੍ਰੇਸ਼ਾਨੀਆਂ ਨੂੰ ਹੱਲ ਕਰਦਾ ਹੈ। ਪਹਿਲਾਂ ਤੀਜੀ ਧਿਰ ਦੇ ਠੇਕੇਦਾਰਾਂ ਹੱਥੋਂ ਅਸੁਰੱਖਿਅਤ ਕੰਮਕਾਜੀ ਹਾਲਾਤ, ਅਨਿਯਮਿਤ ਤਨਖਾਹਾਂ ਦੀ ਅਦਾਇਗੀ ਅਤੇ ਮਨਮਾਨੀ ਕਟੌਤੀਆਂ ਦਾ ਸਾਹਮਣਾ ਕਰਨ ਵਾਲੇ ਇਹ ਵਰਕਰ ਹੁਣ ਪੰਜਾਬ ਸਰਕ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ। ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂ...