ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 8 ਅਗਸਤ 2026: * ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ 'ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਸ਼ੇਰ-ਏ-ਪੰਜਾਬ ਟਵੰਟੀ-20 ਲੀਗ' ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਸਟਾਰ ਕ੍ਰਿਕਟਰ ਖੇਡਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿੱਚ ਖੇਡੀ ਜਾਵੇਗੀ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ।ਅੱਜ ਦੇ ਇਸ ਮੌਕੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਨੌਜਵਾਨ...








