Shadow

Tag: breaking news

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ

local news
ਦਿੜ੍ਹਬਾ, 10 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਹੀ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਪੰਜਾਬ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ। ਸ੍ਰ ਚੀਮਾ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਐਂਟੀ-ਡ੍ਰੋਨ ਸਿਸਟਮ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰਾਂ ਰਾਹੀਂ ਡਰੋਨਾਂ ਦੁਆਰਾ ਕੀਤੀ ਜਾ ਰਹੀ ਨਸ਼ਿਆਂ ਦੀ ਤਸਕਰੀ 'ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ...
ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

local news
ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 25 ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਉਪਰੰਤ ਰਹਿੰਦੇ ਮਾਮਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।           ਅਕਾਊਂਟੈਂਟ ਜਨਰਲ ਪੰਜਾਬ ਦੇ ਦਫ਼ਤਰ ਵਲੋਂ ਆਏ ਸੀਨੀਅਰ ਅਕਾਊਂਟ ਅਫ਼ਸਰ ਕਰਨ ਸਿੰਘ, ਸੰਜੀਤ ਅਤੇ ਵਿੱਕੀ ਯਾਦਵ ਤੋਂ ਇਲਾਵਾ ਡਿਪਟੀ ਕਮਿਸ਼ਨ ਦਫ਼ਤਰ ਵਲੋਂ ਨੋਡਲ ਅਧਿਕਾਰੀ ਸੁਪਰਡੈਂਟ ਬਲਕਾਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਗਹੁ ਨਾਲ ਸੇਵਾਮੁਕਤ ਕਰਮਚਾਰੀਆਂ ਦੇ ਪੈਨਸ਼ਨ ਅਤੇ ਫੈਮਲੀ ਪੈਨਸ਼ਨਰਾਂ ਦੇ ਕੇਸਾਂ ਦੀ ਸੁਣਵਾਈ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ, ਪੁਲਿਸ, ਪਸ਼ੂ ਪਾਲਣ ਵਿਭਾਗ, ਡੇਅਰੀ, ਸਿੱਖਿਆ ਆਦਿ ਵਿਭਾਗਾਂ ਨਾਲ ਸਬੰਧਤ ਮਸਲੇ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਜਿਹੜ...
ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

hot news
ਚੰਡੀਗੜ੍ਹ, 10 ਜੂਨ 2026: ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ। ਫੈਟੀ ਲਿਵਰ ਰੋਗ ਲਿਵਰ ਦੇ ਤੇਜ਼ੀ ਨਾਲ ਵਧ ਰਹੇ ਰੋਗਾਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਫੈਟੀ ਲਿਵਰ ਰੋਗ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਪਤਾ ਉਦੋਂ ਤੱਕ ਨਹੀਂ ਲੱਗਦਾ ਜਦੋਂ ਤੱਕ ਲਿਵਰ ਨੂੰ ਗੰਭੀਰ ਨੁਕਸਾਨ ਨਹੀਂ ਪਹੁੰਚ ਜਾਂਦਾ।” ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਰੋਗ ਸੋਜਸ਼, ਫਾਈਬਰੋਸਿਸ, ਸਿਰੋਸਿਸ ਅਤੇ ਇੱਥੋਂ ਤੱਕ ਕਿ ਲਿਵਰ ਫੇਲਿਅਰ ਤੱਕ ਪਹੁੰਚ ਸਕਦਾ ਹੈ। ਰਾਜ ਸਿਹਤ ਏਜੰਸੀ, ਪੰ...
ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

hot news
ਚੰਡੀਗੜ੍ਹ, 10 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਸੂਬੇ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਨਾਮ ਦਰਜ ਕਰਵਾ ਕੇ ਬਿਨਾਂ ਵਿੱਤੀ ਬੋਝ ਤੋਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਸਪੀਕਰ ਨੇ ਪੰਜਾਬੀਆਂ ਨੂੰ ਰੋਜ਼ਾਨਾ ਜਿੰਦਗੀ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਸਰੀਰਕ ਤੰਦਰੁਸਤੀ ਲਈ ਹਰ ਰੋਜ਼ ਘੱਟੋ-ਘੱਟ ਇੱਕ ਘੰਟੇ ਦਾ ਸਮਾਂ ਕੱਢਣ ਲਈ ਕਿਹਾ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਮੁੱਖ ਲਾਭ ਸਿਹਤ ਸੰਭਾਲ ਪਹਿਲਕਦਮੀ ਦਾ ਉਦੇਸ਼ ਪਰਿਵਾਰਾਂ ਨੂੰ  ਡਾਕਟਰੀ ਐਮਰਜੈਂਸੀ ‘ਤੇ ਹੋਣ ਵਾਲੇ ਭਾਰੀ ਖਰਚਿਆਂ ਤੋਂ ਬਚਾਉਣਾ ਹੈ। ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਸ਼ਾਮਲ ਹਨ: ਵੱਡੀ ਕਵਰੇਜ: ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਨਕਦ ਰਹਿਤ ਡਾਕਟਰੀ ਇਲਾਜ। ਗੰਭੀਰ ਬਿਮਾਰੀ ਦਾ ਇਲਾਜ: ਇਸ ਤਹਿਤ ਕੈਂਸਰ ਸਮੇਤ ਗੁੰਝਲਦਾਰ ਅਤੇ ਗੰਭੀਰ ਡਾਕਟਰੀ ਸਥਿਤੀਆਂ ਦਾ ਇਲਾਜ ਸ਼ਾਮਲ ਹੈ। ਸੂਬੇ ਦੇ ਹਰੇਕ ਵਾਸੀ ਤੱਕ ਸੁਖਾਲੀ ਪਹੁੰਚ: ਸੂਬੇ ਦੇ ਸਾਰੇ ਸਰ...
ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

hot news
ਚੰਡੀਗੜ੍ਹ, 10 ਜੂਨ: ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800 ਸਰਕਾਰੀ ਸਕੂਲ ਸ਼ਾਮਿਲ ਹਨ। ਪਿਛਲੇ ਚਾਰ ਅਕਾਦਮਿਕ ਸਾਲਾਂ ਦੌਰਾਨ, ਕਲੱਬ ਵਿੱਚ ਗਾਈਡਡ ਟੂਰ, ਜੰਗਲੀ ਜੀਵ ਵਰਕਸ਼ਾਪਾਂ ਅਤੇ ਈਕੋ-ਲਰਨਿੰਗ ਪ੍ਰੋਗਰਾਮਾਂ ਰਾਹੀਂ ਕੁੱਲ 4,21,079 ਵਿਦਿਆਰਥੀ ਸ਼ਾਮਿਲ ਹੋਏ। ਸ਼ੁਰੂਆਤ ਵਿੱਚ 2022-23 ਦੌਰਾਨ 83,049 ਵਿਦਿਆਰਥੀਆਂ ਨੇ ਹਿੱਸਾ ਲਿਆ, 2023-24 ਵਿੱਚ ਇਹ ਗਿਣਤੀ 1,37,011 ਤੱਕ ਪਹੁੰਚ ਗਈ, ਜੋ ਕਿ ਸਾਲ-ਦਰ-ਸਾਲ 65 ਫ਼ੀਸਦੀ ਵਾਧੇ ਨੂੰ ਦਰਸਾਉਂਦਾ ਹੈ। 2024-25 ਵਿੱਚ 1,11,731 ਵਿਦਿਆਰਥੀ ਸ਼ਾਮਲ ਹੋਏ ਅਤੇ ਮੌਜੂਦਾ ਅਕਾਦਮਿਕ ਸਾਲ 2025-26 ਦੌਰਾਨ, 31 ਮਾਰਚ 2025 ਤੋਂ ਲੈ ਕੇ ਅਪਰੈਲ 1, 2026 ਤੱਕ ਕਲੱਬ ਵਿੱਚ ਪਹਿਲਾਂ ਹੀ 89,288 ਵਿਦਿਆਰਥੀ ਰਜਿਸਟਰ ਹੋ ਚੁੱਕੇ ਹਨ। 2023-24 ਤੋ...
ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

breaking news
ਚੰਡੀਗੜ੍ਹ, 10 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੀ ਇੱਕ ਬਜ਼ੁਰਗ ਮਹਿਲਾ ਦੀ ਸ਼ਿਕਾਇਤ 'ਤੇ ਤੁਰੰਤ ਦਖ਼ਲ ਦਿੰਦਿਆਂ ਮਾਮਲੇ ਦੀ ਜਾਂਚ ਕਰਵਾਈ ਗਈ ਅਤੇ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਂਦਿਆਂ ਉਸ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ ਗਈ, ਜਿਸ ਨਾਲ ਪੀੜਤ ਬਜ਼ੁਰਗ ਮਹਿਲਾ ਨੂੰ ਇਨਸਾਫ਼ ਮਿਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜ਼ੁਰਗ ਮਹਿਲਾ ਵੱਲੋਂ ਕੀਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਪਰਿਵਾਰਕ ਵਿਵਾਦ ਅਤੇ ਜਾਇਦਾਦੀ ਮਾਮਲੇ ਨੂੰ ਲੈ ਕੇ ਉਸ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸ਼ਿਕਾ...
ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

breaking news
ਚੰਡੀਗੜ੍ਹ, 10 ਜੂਨ: ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ। ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ...
ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

hot news
ਚੰਡੀਗੜ੍ਹ,10 ਜੂਨ 2026- ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ ਵਿਕਸਤ ਕਰਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਸੰਵਾਦ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਸਕੂਲੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਅਗਸਤ, 2023 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਦੇ ਚੋਣਵੇਂ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਇਸ ਪ੍ਰੋਗਰਾਮ ਦਾ ਲਾਭ ਲੈ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਪ੍ਰੋਗਰਾਮ ਤਹਿਤ ਅੱਠਵੀਂ ਅਤੇ ...
ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ...
जनकल्याणकारी गतिविधियों में बढ़-चढ़कर भाग ले युवाः राज्यपाल

जनकल्याणकारी गतिविधियों में बढ़-चढ़कर भाग ले युवाः राज्यपाल

National
राज्यपाल कविन्द्र गुप्ता ने आज यहां हिमाचल प्रदेश राज्य रेडक्रॉस सोसायटी द्वारा आयोजित रक्तदान शिविर एवं निःशुल्क दंत स्वास्थ्य जांच शिविर में मुख्य अतिथि के रूप में भाग लिया। राज्यपाल ने राज्य रेडक्रॉस सोसायटी तथा समाज के प्रति रक्तदाताओं के  अमूल्य प्रयासों की सराहना की। उन्होंने कहा कि रेडक्रॉस मानवता की सेवा में महत्वपूर्ण भूमिका निभाता है तथा पीड़ितों एवं जरूरतमंदों को सहायता प्रदान करने के साथ-साथ करुणा और सामुदायिक कल्याण की भावना को भी प्रोत्साहित करता है। उन्होंने कहा कि रक्तदान एक महान कार्य है, जिसमें जीवन बचाने और जरूरतमंद लोगों को नई आशा देने की क्षमता होती है। उन्होंने युवाओं से ऐसे मानवीय एवं जनहितकारी कार्यों में सक्रिय रूप से भाग लेने का आह्वान किया। कार्यक्रम के दौरान राज्यपाल ने मोबाइल डेंटल क्लिनिक वैन का निरीक्षण किया और विशेष रूप से दूरदराज के क्षेत्रों में लोगों को ...