Sunday, March 15
Shadow

Tag: breaking news

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

National, Politics, Punjab
ਚੰਡੀਗੜ੍ਹ, 19 ਜਨਵਰੀ: ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪ੍ਰਸੋਨਲ ਵਿਭਾਗ (ਪ੍ਰਸੋਨਲ–3 ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ,ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ  ਬੰਦ ਰਹਿਣਗੇ।...
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 19 ਜਨਵਰੀ: ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ ਕਾਰਜਾਂ ਬਾਰੇ ਵਿਸ਼ਾਲ ਅਨੁਭਵ ਦੇ ਨਾਲ-ਨਾਲ ਸ਼ਾਸਨ ਦੇ ਸੰਸਥਾਗਤ ਕੰਮਕਾਜ ਬਾਰੇ ਚੰਗੀ ਜਾਣਕਾਰੀ ਅਤੇ ਤਜ਼ਰਬਾ ਰੱਖਦੇ ਹਨ। ਪੰਜਾਬ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਨ ਦੇ ਨਾਲ-ਨਾਲ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ। ...
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

National, Politics, Punjab
ਚੰਡੀਗੜ੍ਹ, 19 ਜਨਵਰੀ: ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ, 2005 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਸੰਸਥਾਗਤ ਸੁਧਾਰਾਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ  ਦਿੱਤਾ ਗਿਆ। ਸ਼੍ਰੀ ਵੀ.ਕੇ. ਤਿਵਾੜੀ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਸੂਚਨਾ ਅਧਿਕਾਰੀ ਐਕਟ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ਼੍ਰੀ ਇੰਦਰਪਾ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
*ਅਜਨਾਲਾ (ਅੰਮ੍ਰਿਤਸਰ), 19 ਜਨਵਰੀ*: ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿ, ਸੂਬੇ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ 'ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਹਰ ਸੰਭਵ ਸਹੂਲਤ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 19 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 324ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 262 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 324 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,331 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7 ਕਿਲੋ ਹੈਰੋਇਨ, 828 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5420 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇ...
ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ

ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ

National, Politics, Punjab
ਖੇਮਕਰਨ/ਤਰਨ ਤਾਰਨ, 19 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਵਿਧਾਇਕ ਸ. ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਜਗਇੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਭਾਈ ਲਾਧੋ, ਬੂਆ ਪੱਤੀ, ਘੁਰਕਵਿੰਡ, ਮਾਣਕਪੁਰ, ਮਾੜੀ ਮੇਘਾ, ਮਾੜੀ ਮੇਘਾ ਖੁਰਦ, ਮੁਗਲ ਚੱਕ, ਨਾਰਲੀ, ਧੋਲਾਂ, ਘਰਿਆਲੀ ਉਰਾਰੀਆਂਵਾਲੀ, ਮਾਛੀਕੇ ਅਤੇ ਭੈਣੀ ਗੁਰਮੁੱਖ ਸਿੰਘ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਪਰੰਤ ਸਾਰੇ ਪਿੰਡਾਂ ਵਿੱਚ ਪੈਦਲ ਜਾਗਰੂਕਤਾ ਰੈਲੀਆਂ ਕੱਢ ਕੇ ਨਸ਼ਿਆਂ ਖਿਲਾਫ਼ ਹੋਕਾ ਦਿੱਤਾ ਗਿਆ। ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ...
ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

National
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ () ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ।      ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਪਰੇਡ ਦਾ ਮੁਆਇਨਾ, ਦੇਸ਼ ਵਾਸੀਆਂ ਨੂੰ ਸੰਬੋਧਨ, ਮਾਰਚ ਪਾਸਟ, ਪੀ.ਟੀ.ਸ਼ੋਅ ਉਪਰੰਤ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਨਿਰੰਤਰ ਚੱਲ ਰਹੀ ਹੈ। ਪੀ.ਟੀ.ਸ਼ੋਅ ਵਿੱਚ ਸਤੀਸ਼ ਕੁਮਾਰ ਅਤੇ ਇਕਬਾਲ ਸਿੰਘ ਵੱਲੋਂ ਟੀਮਾਂ ਨੂੰ ਤਿਆਰ ਕੀਤਾ ਗਿਆ ਹੈ। ਪਰੇਡ ਦੀ ਅਗਵਾਈ ਲੈਫਟੀਨੈਂਟ ਸੰਦੀਪ ਕਰਨਗੇ। ਬੈਂਡ ਲਈ ਬਰਜਿੰਦਰ ਸਿੰਘ ਦਸ਼ਮੇਸ ਅਕੈਡਮੀ ਰੋਜ਼ਾਨਾ ਪਰੈਕਟਿਸ ਕਰਵਾ ਰਹੇ ਹਨ। ਪ੍ਰਿੰ.ਸੁਖਪਾਲ ਕੌਰ ਵਾਲੀਆ, ਪ੍ਰਿੰ.ਨੀਰਜ ਕੁਮਾਰ, ਰਣਜੀਤ ਸਿੰਘ ਐਨ.ਸੀ.ਸੀ ਅਫਸਰ, ਅਜੇ ਬੈਂਸ, ਗੁਰਦੀਪ ਕੌਰ ਵੱਲੋ ਸੱਭਿਆਚਾਰਕ ਪ੍ਰੋਗਰਾਮ ਦੀ ਚੋਣ ਕੀਤੀ ਗਈ ਹੈ। 21, 22 ਨੂੰ ਰਿਹਸਲ ਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਸਲ 12.30 ਵਜੇ ਚਰਨ ਗੰਗਾ ਸਟੇਡੀਅਮ ਸ੍ਰ...
ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

National, Politics, Punjab
ਬਟਾਲਾ, 19 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਲਗਾਤਾਰ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਅਤਿ ਆਧੁਨਿਕ ਕਿਸਮ ਦੀਆਂ ਲਾਈਟਾਂ ਲਗਾਈਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਗਰੀਨ ਸਿਟੀ ਬਟਾਲਾ ਵਿਖੇ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਬੀਤੇ ਦਿਨੀਂ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

National, Politics, Punjab
ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ , ਦੁਗਿਆਣਾ ਮੰਦਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿੱਚ ਤੀਰਥ ਯਾਤਰਾ ਕਰਨਗੇ ...
ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ

Crime, National, Politics, Punjab
ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ 16.01.2026 ਨੂੰ ਧਾਰਾ 103, 3(5)ਬੀ.ਐਨ.ਐਸ., 25-54-59 ਅਸਲਾ ਐਕਟ ਅਧੀਨ ਦਰਜ ਕੀਤਾ ਗਿਆ ਸੀ ਅਤੇ ਜਾਂਚ ਨੂੰ ਅੰਜਾਮ ਦੇਣ ਲਈ ਕਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਹ ਕਾਰਵਾਈ ਡੀ.ਐਸ.ਪੀ.ਸਬ-ਡਵੀਜ਼ਨ ਆਦਮਪੁਰ ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਡੀ.ਐਸ.ਪੀ. (ਤਫਤੀਸ਼) ਇੰਦਰਜੀਤ ਸਿੰਘ ਸੈਣੀ, ਇੰਸਪੈਕਟਰ ਰਵਿੰਦਰਪਾਲ ਸਿੰਘ, ਐਸ.ਐਚ.ਓ. ਆਦਮਪੁਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ਼ ਵਿਸ਼ੇਸ਼ ਤੌਰ 'ਤੇ ਗਠਿਤ ਟੀਮਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ। ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਦੱਸਿਆ ਕਿ 18 ਜਨਵਰੀ, 2026 ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਤਲ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੰਤ ਬਾਬਾ ਭਾਗ ਸਿੰਘ ਯੂਨ...