ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ
ਚੰਡੀਗੜ੍ਹ, 21 ਮਈ- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਸ ਫੈਸਲੇ ਨੇ ਕਾਂਗਰਸ ਵਿਧਾਇਕ ਦੇ ਹੰਕਾਰ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਖੁਦ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਦਿਖਾਉਣ ਦੀਆਂ ਉਨ੍ਹਾਂ ਦੀਆਂ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਦੀ ਹਵਾ ਕੱਢ ਦਿੱਤੀ ਹੈ।
ਅਦਾਲਤੀ ਕਾਰਵਾਈ ਅਤੇ ਅਧਿਕਾਰਤ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਇਹ ਮਾਮਲਾ ਗ੍ਰਾਮ ਪੰਚਾਇਤ ਰਾਮਗੜ੍ਹ ਦੀ ਜਨਤਕ ਗਲੀ / ਜਨਤਕ ਰਸਤੇ 'ਤੇ ਨਜਾਇਜ਼ ਕਬਜ਼ੇ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ 'ਤੇ ਲਗਾਤਾਰ ਦੋਸ਼ ਲਗਾਉਣ ਵਾਲੇ ਕਾਂਗਰਸੀ ਆਗੂ ਹੁਣ ਖੁਦ "ਪੰਚਾਇਤੀ ਜ਼ਮੀਨ 'ਤੇ ਬੈਠੇ ਲੈਂਡ ਮ...








