‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 18 ਜਨਵਰੀ:
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਸੂਬੇ ਭਰ ਵਿੱਚ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 97 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 323 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 45,259 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 340 ਗ੍ਰਾਮ ਅਫੀਮ, 3 ਕਿਲੋ ਭੁੱਕੀ, 1781 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8106 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ...








