ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 21 ਮਈ –ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ।
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਕਿਲੋਗ੍ਰਾਮ ਆਈਸ ਕਿਊਬ ਪ੍ਰਦਾਨ ਕੀਤੇ ਜਾ ਰਹੇ ਹਨ। ਹਾਈਡਰੇਸ਼ਨ ਅਤੇ ਠੰਢਕ ਨੂੰ ਯਕੀਨੀ ਬਣਾਉਣ ਲਈ ਬਾਂਦਰਾਂ ਅਤੇ ਹਾਥੀਆਂ ਦੇ ਨਾਲ ਨਾਲ ਰਿੱਛਾਂ ਨੂੰ ਤਾਜ਼ੇ ਤਰਬੂਜ ਦਿੱਤੇ ਜਾ ਰਹੇ ਹਨ।
ਗਰਮ ਮੌਸਮ ਵਿੱਚ ਤਰਲ ਅਤੇ ਇਲੈਕਟ੍ਰੋਲਾਈਟ ਦੀ ਹੋ ਰਹੀ ਕਮੀ ਨੂੰ ਵੇਖਦਿਆਂ, ਊਰਜਾ ਦੇ ਪੱਧਰ ਨੂੰ ਬਰਕਰਾਰ ਰੱਖਣ ਅਤੇ ਡੀਹਾਈਡਰੇਸ਼ਨ ਨੂੰ ਰੋਕਣ ਲਈ ਸਾਰੇ ਮਾਸਾਹਾਰੀ ਅਤੇ ਸਰਬ ਆਹਾਰੀ ਜਾਨਵਰਾਂ ਦੇ ਪੀਣ ਵਾਲੇ ਪਾਣੀ ਵਿੱਚ ਗਲੂਕੋਨ-ਡੀ ਪਾਊਡਰ ਮਿਲਾਇਆ ਜਾ ਰਿਹਾ ਹੈ।
ਚਿੜੀਆਘਰ ਵੱਲੋਂ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਵਿੱਚ ਮੌਸਮ ਸਬੰਧੀ ਤਬਦੀਲੀਆਂ ਵੀ ...








