ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ
*ਚੰਡੀਗੜ੍ਹ, 17 ਜਨਵਰੀ:*
ਪੰਜਾਬ ਵਿੱਚ ਧਰਤੀ ਹੇਠੋਂ ਪੋਟਾਸ਼ ਦੀ ਖੋਜ ਕਰਨ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਭਾਰਤ ਦੀ ਪੋਟਾਸ਼ ਦਰਾਮਦ ’ਤੇ ਭਾਰੀ ਨਿਰਭਰਤਾ ਨੂੰ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ ਲਾਹੇਵੰਦ ਘਰੇਲੂ ਖਣਿਜ ਸਰੋਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ।
ਇਸ ਲੜੀ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਪੰਜਾਬ ਵਿੱਚ ਪੋਟਾਸ਼ ਭੰਡਾਰ ਵਾਲੇ ਮੁੱਖ ਸੰਭਾਵੀ ਖੇਤਰਾਂ ਵਿੱਚ ਖੋਜ ਲਈ ਸਮਾਂ-ਸੀਮਾਵਾਂ ਨਿਰਧਾਰਤ ਕਰਨ ਸਣੇ ਇਸ ਸਬੰਧੀ ਚਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖੀ ਤਰਜੀਹਾਂ ਤੈਅ ਕੀਤੀਆਂ ਗਈਆਂ। ਮੀਟਿੰਗ ਵਿੱਚ ਭਾਰਤੀ ਭੂ-ਵਿਗਿਆਨ ਸਰਵੇਖਣ (ਜੀ.ਐਸ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ (ਪੰਜਾਬ, ਹਿਮਾਚਲ ਅਤੇ ਹਰਿਆਣਾ) ਮੈਡਮ ਸ਼੍ਰੀਮਤੀ ਗੁਪਤਾ, ਡਾਇਰੈਕਟਰ ਸ੍ਰੀਮਤੀ ਸੁਸ਼੍ਰੀ ਮਿਸ਼ਰਾ ਅਤੇ ਸ੍ਰੀਮਤੀ ਅਪਰਾਜੀਤਾ ਭੱਟਾਚਾਰਜੀ ਅਤੇ ਖਣਨ ਅਤੇ ਭੂ-ਵਿਗਿਆਨ ਵਿਭਾਗ ਪੰਜਾਬ ਤੋਂ ਮੁੱਖ ਇੰਜੀਨੀਅਰ ਸ. ...








