Sunday, March 15
Shadow

Tag: breaking news

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

National, Politics, Punjab
ਚੰਡੀਗੜ੍ਹ, ਜਨਵਰੀ 15: ਮੋਹਾਲੀ ਜੰਗਲਾਤ ਡਿਵੀਜ਼ਨ (ਮੰਡਲ) ਵੱਲੋਂ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਵਿੱਚ ਵਾਤਾਵਰਣ ਸੁਰੱਖਿਆ ਅਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹਪੂਰਵਕ ਸਹਿਯੋਗ ਮਿਲ ਰਿਹਾ ਹੈ। ਸਿਸਵਾਂ ਤੋਂ ਮਿਰਜ਼ਾਪੁਰ ਨੇਚਰ ਟ੍ਰੈਕ, ਜੋ ਲਗਭਗ 5 ਕਿਲੋਮੀਟਰ ਲੰਮਾ ਹੈ ਅਤੇ ਇਸਨੂੰ ਪੂਰਾ ਕਰਨ ਵਿੱਚ ਤਕਰੀਬਨ 1.5 ਘੰਟੇ ਲੱਗਦੇ ਹਨ, ਕੁਦਰਤੀ ਸੁੰਦਰਤਾ, ਹਰੇ-ਭਰੇ ਜੰਗਲਾਤੀ ਦ੍ਰਿਸ਼ਾਂ, ਸੁੰਦਰ ਦ੍ਰਿਸ਼ਟਿਕੋਣਾਂ ਅਤੇ ਵਾਚ ਟਾਵਰਾਂ ਕਰਕੇ ਲੋਕਾਂ ਵਿੱਚ ਬਹੁਤ ਮਕਬੂਲ ਬਣ ਚੁੱਕਾ ਹੈ। ਸਿਸਵਾਂ ਡੈਮ ਵਿਖੇ ਬੋਟਿੰਗ ਦੀ ਸਹੂਲਤ, ਸੁਚੱਜੀਆਂ ਕੈਂਟੀਨ ਸੇਵਾਵਾਂ ਅਤੇ ਤਿੰਨ ਈਕੋ-ਹੱਟਾਂ ਸੈਲਾਨੀਆਂ ਨੂੰ ਸ਼ਾਨਦਾਰ ਅਨੁਭਵ ਪ੍ਰਦਾਨ ਕਰ ਰਹੀਆਂ ਹਨ। ਇਹ ਸਾਰੀਆਂ ਸਹੂਲਤਾਂ ਲੋਕਾਂ ਵਿੱਚ ਕਾਫ਼ੀ ਪ੍ਰਸਿੱਧ ਹੋ ਰਹੀਆਂ ਹਨ। ਇਸ ਤੋਂ ਇਲਾਵਾ, ਡਿਵੀਜ਼ਨ ਵੱਲੋਂ ਹੋਰ ਨੇਚਰ ਟ੍ਰੇਲ ਅਤੇ ਟ੍ਰੈਕਿੰਗ ਰੂਟ ਤਿਆਰ ਕੀਤੇ ਜਾ ਰਹੇ ਹਨ, ਜੋ ਛੇਤੀ ਹੀ ਲੋਕਾਂ ਲਈ ਖੋਲ੍ਹੇ ਜਾਣਗੇ। 25 ਦਸੰਬਰ ਨੂੰ ਸਿਸਵਾਂ ਡੈਮ ਵਿਖੇ ਇੱਕ ਸਫ਼ਲ ਨੇਚਰ...
ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 15 ਜਨਵਰੀ 2026: ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ ਜਨਤਕ ਸੇਵਾਵਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਸਬੰਧੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ। ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਪੰਜਾਬ ਵਿੱਚ ਯਾਤਰੀਆਂ ਦੀ ਬੱਸ ਸੇਵਾਵਾਂ ਤੱਕ ਆਸਾਨ ਪਹੁੰਚ ਦੇ ਤਰੀਕਿਆਂ ਵਿੱਚ ਇੱਕ ਅਹਿਮ ਸੁਧਾਰ ਹੈ। ਇਸ ਸੁਧਾਰ ਸਦਕਾ, ਯਾਤਰੀ ਵੱਖ-ਵੱਖ ਡਿਜੀਟਲ ਭੁਗਤਾਨ ਵਿਕਲਪਾਂ ਦੀ ਵਰਤੋਂ ਕਰਕੇ ਟਿਕਟਾਂ ਖਰੀਦ ਸਕਣਗੇ, ਜਿਸ ਵਿੱਚ ਕਿਊ.ਆਰ. ਕੋਡ ਅਧਾਰਤ ਭੁਗਤਾਨ, ਯੂ.ਪੀ.ਆਈ. ਅਤੇ ਕਾਰਡ ਅਧਾਰਤ ਲੈਣ-ਦੇਣ, ਆਫਲਾਈਨ ਮੋਡ ਸ਼ਾਮਲ ਹਨ। ਇਸ ਸਿਸਟਮ ਨੂੰ ਉਡੀਕ ਸਮੇਂ ਨੂੰ ਘੱਟ ਕਰਨ, ਨਕਦ...
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਡਲ ਸੋਲਰ ਵਿਲੇਜ ਸਕੀਮ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਡਲ ਸੋਲਰ ਵਿਲੇਜ ਸਕੀਮ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

National, Politics, Punjab
ਮਾਲੇਰਕੋਟਲਾ, 15 ਜਨਵਰੀ: ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਕ ਅਹਿਮ ਕਦਮ ਚੁੱਕਦਿਆਂ, ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਮਾਡਲ ਸੋਲਰ ਵਿਲੇਜ ਸਕੀਮ ਤਹਿਤ ਚੁਣੇ ਗਏ ਪਿੰਡਾਂ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਸਮੀਖਿਆ ਉਪਰੰਤ ਪਿੰਡ ਲਸੋਈ, ਬਲਾਕ ਅਹਿਮਦਗੜ੍ਹ ਨੂੰ ਜ਼ਿਲ੍ਹੇ ਦਾ ਸਰਵੋਤਮ ਪਿੰਡ ਘੋਸ਼ਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜ਼ਿਲ੍ਹਾ ਪੱਧਰੀ ਕਮੇਟੀ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਿੰਡ ਲਸੋਈ, ਹੱਥਣ, ਬਾਗੜੀਆ, ਚੌਂਦਾ ਅਤੇ ਕੰਗਣਵਾਲ ਦੀ ਚੋਣ ਕੀਤੀ ਗਈ ਸੀ। ਇਨ੍ਹਾਂ ਪਿੰਡਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਪਿੰਡ ਲਸੋਈ ਨੂੰ ਜੇਤੂ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਲਸੋਈ ਵਿੱਚ ਹਰਾ-ਭਰਾ ਅਤੇ ਵਾਤਾਵਰਣ ਪੱਖੀ ਵਿਕਾਸ ਯਕੀਨੀ ਬਣਾਉਣ ਲਈ ₹1 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਨਾਲ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਪੇਡਾ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਜਮ੍ਹਾ ਕਰਵਾਈਆਂ ਗਈਆਂ ਰਿਪੋਰਟਾਂ ਦੇ ...
ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਅੱਜ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚ ਕੇ ਆਪਾਣਾ ਨਾਮ ਦਰਜ ਕਰਵਾਉਣ

ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਅੱਜ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚ ਕੇ ਆਪਾਣਾ ਨਾਮ ਦਰਜ ਕਰਵਾਉਣ

National, Politics, Punjab
ਬਟਾਲਾ, 15 ਜਨਵਰੀ ( ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਜਨ ਸਿੰਘ ਗਰੇਵਾਰ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ  ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਕੱਲ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚਣ ਅਤੇ ਆਪਣਾ ਨਾਮ ਦਰਜ ਕਰਵਾਉਣ। ਜਿੰਨਾ ਸਕੂਲਾਂ ਦੇ ਨਾਮ ਦਰਜ ਹੋਣਗੇ ਉਨ੍ਹਾਂ ਸਕੂਲਾਂ ਦੀਆਂ ਟੀਮਾਂ ਹੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਣਗੀਆਂ। ਉਨਾਂ ਅੱਗੇ ਦੱਸਿਆ ਕਿ ਮਾਰਚ ਪਾਸਟ (ਬੈਂਡ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ 19 ਅਤੇ 22 ਜਨਵਰੀ ਨੂੰ ਪੁਲਿਸ ਲਾਈਨ ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ। ਇਸੇ ਤਰਾਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 19 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ। ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਪੋਲੀਟੈਕਨਿਕ ਕਾਲਜ ਬਟਾਲਾ ...
ਕੈਬਨਿਟ ਮੰਤਰੀ ਖੁੱਡੀਆਂ ਨੇ ਭੁੱਲਰਵਾਲਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪਾਈਨ ਲਾਈਨ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਖੁੱਡੀਆਂ ਨੇ ਭੁੱਲਰਵਾਲਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪਾਈਨ ਲਾਈਨ ਦੇ ਕੰਮ ਦਾ ਕੀਤਾ ਉਦਘਾਟਨ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਹਲਕੇ ਦੇ ਪਿੰਡ ਭੁੱਲਰਵਾਲਾ ਵਿਖੇ ਮੋਘਾ ਨੰਬਰ- 131250/TR (ਤਿਉਣਾ ਮਾਈਨਰ) ਅਧੀਨ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ 2 ਕਿਲੋਮੀਟਰ ਦੀ ਲੰਬਾਈ ਵਾਲੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਾਣੀ ਵਾਲੀ ਪਾਈਪ ਲਾਈਨ ਦੇ ਕੰਮ ਮੁਕੰਮਲ ਹੋਣ ਨਾਲ ਪਿੰਡ ਦੇ 95 ਪਰਿਵਾਰਾਂ ਦੇ 435 ਕਿੱਲਿਆਂ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵਾਅਦਾ ਸੀ ਹਰੇਕ ਕਿਸਾਨ ਦੇ ਖੇਤਾਂ ਤੱਕ ਪਾਣੀ ਨੂੰ ਪਹੁੰਚਾਇਆ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਪੰਚਾਇਤ ਮੈਂਬਰ ਕੁਲਦੀਪ ਸਿੰਘ,  ਗੁਰਪ੍ਰੀਤ ਸਿੰਘ ਪੰਚਾਇਤ ਮੈਂਬਰ, ਰਜਿੰਦਰ ਕੌਰ ਪੰਚਾਇਤ ਮੈਂਬਰ, ਜਗਵਿੰਦਰ ਸਿੰਘ ਸਰਪੰਚ ਭੀਟੀ ਵਾਲਾ, ਰਾਜ ਬਹਾਦਰ ਸਰਪੰਚ ਰੋੜਾਂਵਾਲੀ, ਹੈਪੀ ਸਰਪੰਚ ਸਿੱਖ ਵਾਲਾ, ਬਲਵਿੰਦਰ ਸਿੰਘ ਸਰਪੰਚ ਤਰਮਾਲਾ, ਗੁਰਮਨ ਸਿੰਘ ਸਰਪੰਚ ਕੰਦੂ...
ਵਿਰਾਸਤੀ ਤਿਓਹਾਰ ਮਨਾਉਣ ਨਾਲ ਨੌਜਵਾਨ ਵਿਰਸੇ ਨਾਲ ਜੁੜੇ ਰਹਿਣਗੇ : ਗੁਰਸਿਮਰਨਜੀਤ ਕੌਰ ਐੱਸ.ਡੀ.ਐਮ.

ਵਿਰਾਸਤੀ ਤਿਓਹਾਰ ਮਨਾਉਣ ਨਾਲ ਨੌਜਵਾਨ ਵਿਰਸੇ ਨਾਲ ਜੁੜੇ ਰਹਿਣਗੇ : ਗੁਰਸਿਮਰਨਜੀਤ ਕੌਰ ਐੱਸ.ਡੀ.ਐਮ.

National, Politics, Punjab
ਹੁਸ਼ਿਆਰਪੁਰ, 15 ਜਨਵਰੀ : ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਜੀ ਦੇ ਹੁਕਮਾਂ ਅਨੁਸਾਰ ਡਾ. ਸਵਾਤੀ ਸ਼ਿਮਾਰ ਡਿਪਟੀ ਮੈਡੀਕਲ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡਾ. ਰਾਜ ਕੁਮਾਰ ਨੋਡਲ ਸਾਇਕੈਟ੍ਰਿਸਟ, ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਇੰ:, ਡਾ. ਸਿਮਰਨ ਸੈਣੀ ਮਨੋਰੋਗ ਮਾਹਿਰ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਲੋਹੜੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਸ਼੍ਰੀਮਤੀ ਗੁਰਸਿਮਰਨਜੀਤ ਕੌਰ ਉਪ  ਮੰਡਲ ਮੈਜਿਸਟ੍ਰੈਟ ਹੁਸ਼ਿਆਰਪੁਰ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਮੇਲੇ, ਤਿਉਹਾਰ ਨੌਜਵਾਨਾਂ ਨੂੰ ਵਿਰਸੇ ਅਤੇ ਵਿਰਾਸਤ ਨਾਲ ਜੋੜੀ ਰੱਖਦੇ ਹਨ। ਉਨ੍ਹਾਂ ਨੇ ਸਟਾਫ਼ ਤੇ ਮਰੀਜਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨੂੰ ਇਥੋਂ ਜਾ ਕੇ ਚੰਗੀ ਚੰਗੀਆਈ ਦੇ ਰਾਹ ਤੇ ਚੱਲਣ ਕਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਡਾ. ਸਵਾਤੀ ਡੀ.ਐਮ.ਸੀ. ਨੇ ਕਿਹਾ ਕਿ ਪੰਜਾਬ  ਆਪਣੀ ਵਿਰਾਸਤ, ਸ਼ਾਨ, ਦੁੱਧ ਮੱਖਣ, ਘਿਓ, ਸ਼ੇਰਾ ਦੀ ਕੌਮ, ਗੱਬਰੂਆਂ ਦੀ ਕੌਮ ਨਾਲ ਜਾਣਿਆ ਜਾਂ...
ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੀਨਾ ਦੇਵੀ ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

National, Politics, Punjab
ਹੁਸ਼ਿਆਰਪੁਰ, 14 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਹੀਨਾ ਦੇਵੀ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਜੋਗਿੰਦਰਾ ਦੇਵੀ  ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ, ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਵੀ ਮੌਜੂਦ ਸਨ। ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਵੱ...
ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

National, Politics, Punjab
ਸੰਗਰੂਰ, 14 ਜਨਵਰੀ (000) - ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪਹਿਲੀ ਵਾਰ ਉਪਰਾਂਤ ਪੌਸ਼ਟਿਕ ਆਹਾਰ ਦੀ ਸ਼ੁਰੂਆਤ ਕਰਵਾਉਣ ਦੇ ਮਹੱਤਵ ਬਾਰੇ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਰਤਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਵਿਸਥਾਰ ਨਾਲ ਸਮਝਾਇਆ ਗਿਆ ਕਿ ਬੱਚੇ ਦੇ ਪਹਿਲੇ 1000 ਦਿਨ (ਗਰਭ ਅਵਸਥਾ ਤੋਂ 2 ਸਾਲ ਤੱਕ) ਉਸ ਦੀ ਸਰੀਰਕ, ਮਾਨਸਿਕ ਅਤੇ ਬੁੱਧੀਕ ਵਿਕਾਸ ਲਈ ਬਹੁਤ ਹੀ ਮਹੱਤਵਪੂਰਨ ਹੁੰਦੇ ਹਨ। 6 ਮਹੀਨੇ ਦੀ ਉਮਰ ਤੋਂ ਬਾਅਦ ਕੇਵਲ ਮਾਂ ਦਾ ਦੁੱਧ ਬੱਚੇ ਦੀਆਂ ਪੌਸ਼ਟਿਕ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਨਹੀਂ ਰਹਿੰਦਾ, ਇਸ ਲਈ ਉਪਰਾਂਤ ਆਹਾਰ ਦੀ ਸ਼ੁਰੂਆਤ ਕਰਨੀ ਲਾਜ਼ਮੀ ਹੁੰਦੀ ਹੈ। ਆਂਗਣਵਾੜੀ ਕੇਂਦਰਾਂ ਵਿੱਚ ਮਾਵਾਂ ਨੂੰ ਘਰੇਲੂ ਤੌਰ ‘ਤੇ ਆਸਾਨੀ ਨਾਲ ਤਿਆਰ ਹੋ ਸਕਣ ਵਾਲੇ ਪੌਸ਼ਟਿਕ ਭੋਜਨ ਜਿਵੇਂ ਕਿ ਦਲੀਏ, ਸਬਜ਼ੀਆਂ ਵਾਲੀ ਖਿਚੜੀ, ਦਾ...
ਵਿਧਾਇਕ ਅਮਰਗੜ੍ਹ  ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

ਵਿਧਾਇਕ ਅਮਰਗੜ੍ਹ ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

National, Politics, Punjab
ਮਾਲੇਰਕੋਟਲਾ, 14 ਜਨਵਰੀ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ। ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵ...
ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 14 ਜਨਵਰੀ 2026: ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ। ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਅਤੇ ਘਰ ਖਰੀਦਦਾਰਾਂ, ਉੱਦਮੀਆਂ ਅਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ। ਪੰਜਾਬ ਦੇ ਮਕਾਨ ਉਸਾਰੀ ਅਤੇ ਸ...