ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਚੋਂ ਮੋਹਰੀ: ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 19 ਮਈ: ਪ੍ਰੀ-ਸਪੈਸ਼ਲ ਇੰਟੈਸਿਵ ਰਿਵੀਜ਼ਨ ਮੈਪਿੰਗ ਤਹਿਤ ਵੋਟਰਾਂ ਦੀ ਮੈਪਿੰਗ ਦੇ ਕੰਮ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਪੰਜਾਬ ਭਰ ਵਿਚੋਂ ਮੋਹਰੀ ਸਥਾਨ 'ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ - ਕਮ -ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ 15 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਕੁੱਲ 5 ਲੱਖ 92 ਹਜ਼ਾਰ 175 ਦੇ ਕਰੀਬ ਰਜਿਸਟਰਡ ਵੋਟਰ ਹਨ ਜਿੰਨ੍ਹਾਂ ਵਿਚੋਂ 05 ਲੱਖ 54 ਹਜ਼ਾਰ 861 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਅਤੇ ਕੇਵਲ 37 ਹਜ਼ਾਰ, 314 ਵੋਟਰ ਮੈਪ ਹੋਣੇ ਬਾਕੀ ਹਨ।
ਉਨ੍ਹਾਂ ਦੱਸਿਆ ਕਿ ਜਿਹੜੇ ਪੋਲਿੰਗ ਸਟੇਸ਼ਨਾਂ 'ਤੇ 1200 ਤੋਂ ਵੱਧ ਵੋਟਰ ਹੋਣਗੇ ਉਨ੍ਹਾਂ ਬੂਥਾਂ ਦੀ ਰੈਸ਼ਨਾਲੀਜੇਸ਼ਨ ਕਰਨ ਉਪਰੰਤ 24 ਜੁਲਾਈ 2026 ਤੱਕ ਤਜਵੀਜ਼ ਭੇਜੀ ਜਾਵੇਗੀ ਅਤੇ 31 ਜੁਲਾਈ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਦੱਸਿਆ ਕਿ...








