Shadow

Tag: breaking news

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਸੰਗਰੂਰ; 19 ਮਈ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ...
ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

breaking news
ਚੰਡੀਗੜ੍ਹ, 19 ਮਈ: ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ  ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕਾਰੀ ਦਸ...
ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

hot news
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਨੇ ਸਾਉਣੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਵਿਖੇ "ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ" ਬਾਰੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ। ਇਹ ਪ੍ਰੋਗਰਾਮ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰੋਫੈਸਰ, ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਘਰੇਲੂ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਿਹਤਮੰਦ ਉਤਪਾਦਾਂ ਦੀ ਖਪਤ ਨੂੰ ਉਤਸ਼ਾਹਿਤ ਕਰਨ ਲਈ ਫ਼ਲਾਂ ਅਤੇ ਸਬਜੀਆਂ ਦੀ ਘਰ-ਬਗੀਚੀ ਬਾਰੇ ਜਾਗਰੂਕਤਾ ਪੈਦਾ ਕੀਤੀ। ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਉਰਵੀ ਸ਼ਰਮਾ ਨੇ ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ ਬਾਰੇ ਡੂੰਘਾਈ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਿਸਾ...
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 18 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 118ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 118ਵੇਂ ਦਿਨ ਪੁਲਿਸ ਟੀਮਾਂ ਨੇ 271 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,250 ਹੋ ਗਈ ਹੈ। ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 26 ਵਿਅਕਤੀਆਂ ਨੂੰ ਪੁੱਛਗਿੱਛ ਤੋਂ...
ਇਟਾਲੀਅਨ ਓਪਨ ਜਿੱਤ ਕੇ ਜੈਨਿਕ ਸਿਨਰ ਨੇ ਰਚਿਆ ਇਤਿਹਾਸ, ਕਰੀਅਰ ਗੋਲਡਨ ਮਾਸਟਰਜ਼ ਸਣੇ ਜਿੱਤੇ ਇਹ ਖ਼ਿਤਾਬ

ਇਟਾਲੀਅਨ ਓਪਨ ਜਿੱਤ ਕੇ ਜੈਨਿਕ ਸਿਨਰ ਨੇ ਰਚਿਆ ਇਤਿਹਾਸ, ਕਰੀਅਰ ਗੋਲਡਨ ਮਾਸਟਰਜ਼ ਸਣੇ ਜਿੱਤੇ ਇਹ ਖ਼ਿਤਾਬ

Sports
Italian Open 2026: ਇਟਾਲੀਅਨ ਟੈਨਿਸ ਸਟਾਰ ਜੈਨਿਕ ਸਿਨਰ ਨਵੀਆਂ ਉਚਾਈਆਂ 'ਤੇ ਪਹੁੰਚਣਾ ਜਾਰੀ ਰੱਖਦਾ ਹੈ। ਉਸਨੇ ਹਾਲ ਹੀ ਵਿੱਚ ਆਪਣਾ ਪਹਿਲਾ ਇਟਾਲੀਅਨ ਓਪਨ ਖਿਤਾਬ ਜਿੱਤ ਕੇ ਇਤਿਹਾਸ ਰਚਿਆ। ਐਤਵਾਰ (18 ਮਈ) ਨੂੰ, ਉਸ ਨੇ ਰੋਮ ਵਿੱਚ ਨਾਰਵੇ ਦੇ ਕੈਸਪਰ ਰੂਡ ਨੂੰ 6-4, 6-4 ਨਾਲ ਹਰਾ ਕੇ ਲਗਾਤਾਰ ਛੇਵਾਂ ਏਟੀਪੀ ਮਾਸਟਰਜ਼ 1000 ਖਿਤਾਬ ਜਿੱਤਿਆ। ਇੱਕ ਘੰਟੇ ਅਤੇ 44 ਮਿੰਟ ਵਿੱਚ ਪ੍ਰਾਪਤ ਕੀਤੀ ਇਸ ਪ੍ਰਭਾਵਸ਼ਾਲੀ ਜਿੱਤ ਦੇ ਨਾਲ, ਵਿਸ਼ਵ ਨੰਬਰ 1 ਸਿਨਰ ਸਰਬੀਆਈ ਦਿੱਗਜ ਨੋਵਾਕ ਜੋਕੋਵਿਚ ਤੋਂ ਬਾਅਦ ਕਰੀਅਰ ਗੋਲਡਨ ਮਾਸਟਰਜ਼ ਪ੍ਰਾਪਤ ਕਰਨ ਵਾਲਾ ਦੂਜਾ ਖਿਡਾਰੀ ਬਣ ਗਿਆ। ਉਸ ਨੇ ਹੁਣ ਸਾਰੇ ਨੌਂ ਏਟੀਪੀ ਮਾਸਟਰਜ਼ 1000 ਖਿਤਾਬ ਜਿੱਤ ਲਏ ਹਨ। ਜੋਕੋਵਿਚ ਨੇ 2018 ਵਿੱਚ ਸਿਨਸਿਨਾਟੀ ਜਿੱਤ ਕੇ ਇਹ ਉਪਲਬਧੀ ਹਾਸਲ ਕੀਤੀ। ਸਿਨਰ ਨੇ ਜੋਕੋਵਿਚ ਦਾ ਵਿਸ਼ਵ ਰਿਕਾਰਡ ਤੋੜਿਆ ਇਸ ਇਤਿਹਾਸਕ ਜਿੱਤ ਦੇ ਨਾਲ, ਸਿਨਰ ਕਰੀਅਰ ਗੋਲਡਨ ਮਾਸਟਰਜ਼ ਪ੍ਰਾਪਤ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ। ਉਸ ਨੇ 24 ਸਾਲ ਅਤੇ 274 ਦਿਨਾਂ ਦੀ ਉਮਰ ਵਿੱਚ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਇਸ ਤੋਂ ਪਹਿਲਾਂ, ਇਹ ਰਿਕਾ...

ਕਿਹੜੀ ਉਮਰ ਦੀਆਂ ਔਰਤਾਂ ਨੂੰ ਜੋੜਾਂ ਦੇ ਦਰਦ ਦਾ ਖਤਰਾ ਜ਼ਿਆਦਾ? ਸਮਾਂ ਰਹਿੰਦੇ ਜਾਣੋ

health
45 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਵਿੱਚ ਜੋੜਾਂ ਦਾ ਦਰਦ ਹੋਣਾ ਆਮ ਹੋ ਗਿਆ ਹੈ। ਜਿਵੇਂ-ਜਿਵੇਂ ਉਮਰ ਵਧਦੀ ਜਾਂਦੀ ਹੈ, ਪੌੜੀਆਂ ਚੜ੍ਹਨਾ ਮੁਸ਼ਕਲ ਹੋ ਜਾਂਦਾ ਹੈ। ਕੁਝ ਨੂੰ ਗੋਡਿਆਂ ਦੀ ਸਰਜਰੀ ਦੀ ਵੀ ਲੋੜ ਹੁੰਦੀ ਹੈ। ਬਹੁਤ ਸਾਰੇ ਲੋਕ ਇਸਨੂੰ ਸਿਰਫ਼ ਬੁਢਾਪੇ ਦੀ ਨਿਸ਼ਾਨੀ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਪਰ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਪਿੱਛੇ ਕਈ ਕਾਰਨ ਹੋ ਸਕਦੇ ਹਨ। ਆਮ ਟੁੱਟ-ਭੱਜ ਦੇ ਨਾਲ-ਨਾਲ ਸਰੀਰ ਵਿੱਚ ਹਾਰਮੋਨਲ ਬਦਲਾਅ ਅਤੇ ਢਾਂਚਾਗਤ ਬਦਲਾਅ ਮੁੱਖ ਭੂਮਿਕਾ ਨਿਭਾਉਂਦੇ ਹਨ। ਆਮ ਤੌਰ 'ਤੇ ਔਰਤਾਂ 40-45 ਸਾਲ ਦੀ ਉਮਰ ਤੋਂ ਬਾਅਦ ਆਪਣੇ ਹਾਰਮੋਨਲ ਸੰਤੁਲਨ ਵਿੱਚ ਬਦਲਾਅ ਦਾ ਅਨੁਭਵ ਕਰਦੀਆਂ ਹਨ। ਹਾਰਮੋਨਲ ਅਸੰਤੁਲਨ, ਖਾਸ ਕਰਕੇ ਪੇਰੀਮੇਨੋਪੌਜ਼ ਅਤੇ ਮੀਨੋਪੌਜ਼ ਤੋਂ ਬਾਅਦ ਜੋੜਾਂ ਵਿੱਚ ਦਰਦ ਦਾ ਕਾਰਨ ਬਣ ਸਕਦਾ ਹੈ। ਇਸਦਾ ਮੁੱਖ ਕਾਰਨ ਸਾਡੇ ਸਰੀਰ ਵਿੱਚ ਮੈਟਾਬੋਲਿਕ ਤਬਦੀਲੀਆਂ ਹਨ। ਇਹ ਦਰਦ ਜੋੜਾਂ ਦੇ ਅੰਦਰਲੇ ਸਿਸਟਮ 'ਤੇ ਹਾਰਮੋਨਸ, ਖਾਸ ਕਰਕੇ ਐਸਟ੍ਰੋਜਨ ਦੇ ਪ੍ਰਭਾਵ ਵਿੱਚ ਕਮੀ ਕਾਰਨ ਸ਼ੁਰੂ ਹੁੰਦਾ ਹੈ। ਨੇਚਰ ਜਰਨਲ ਵਿੱਚ ਕਿਹਾ ਗਿਆ ਹੈ ਕਿ ਗਠੀਏ ਔਰਤਾਂ ਵਿੱਚ ਮਰਦਾਂ ਦੇ ਮੁਕਾਬਲ...
ਮੌਨੀ ਰਾਏ ਅਤੇ ਸੂਰਜ ਨਾਂਬਿਆਰ ਦੇ ਰਿਸ਼ਤੇ ‘ਤੇ ਉੱਠ ਰਹੇ ਸਵਾਲ? ਸਾਬਕਾ ਪਤੀ ਨੇ ਦਿੱਤਾ ਮੂੰਹ ਤੋੜ ਜਵਾਬ

ਮੌਨੀ ਰਾਏ ਅਤੇ ਸੂਰਜ ਨਾਂਬਿਆਰ ਦੇ ਰਿਸ਼ਤੇ ‘ਤੇ ਉੱਠ ਰਹੇ ਸਵਾਲ? ਸਾਬਕਾ ਪਤੀ ਨੇ ਦਿੱਤਾ ਮੂੰਹ ਤੋੜ ਜਵਾਬ

enterinment news
ਹੈਦਰਾਬਾਦ: ਨਾਗਿਨ ਫੇਮ ਅਦਾਕਾਰਾ ਮੌਨੀ ਰਾਏ ਤੋਂ ਅਲੱਗ ਹੋਣ ਦੀਆਂ ਖਬਰਾਂ ਵਿਚਕਾਰ ਸੂਰਜ ਨਾਂਬਿਆਰ ਨੇ ਵੀ ਹੁਣ ਇੱਕ ਬਿਆਨ ਜਾਰੀ ਕਰ ਦਿੱਤਾ ਹੈ। ਇਸ ਬਿਆਨ ਨੂੰ ਉਨ੍ਹਾਂ ਦੀ ਸਾਬਕਾ ਪਤਨੀ ਮੌਨੀ ਰਾਏ ਨੇ ਵੀ ਸਪੋਰਟ ਕੀਤਾ ਹੈ। ਮੌਨੀ ਅਤੇ ਸੂਰਜ ਨੂੰ ਆਪਣੇ ਅਲੱਗ ਹੋਣ ਦੀ ਪੁਸ਼ਟੀ ਕਰਨ ਤੋਂ ਬਾਅਦ ਕਈ ਗੱਲਾਂ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਅੱਜ ਸੂਰਜ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਬਿਆਨ ਪੋਸਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸਾਰੀਆਂ ਅਫਵਾਹਾਂ ਦਾ ਜਵਾਬ ਦਿੱਤਾ, ਜੋ ਉਨ੍ਹਾਂ ਦੇ ਅਲੱਗ ਹੋਣ ਨੂੰ ਲੈ ਕੇ ਚੱਲ ਰਹੀਆਂ ਹਨ। ਇਸ ਲੰਬੇ ਨੋਟ ਵਿੱਚ ਸੂਰਜ ਨੇ ਗੁਜ਼ਾਰਾ ਭੱਤਾ, ਕਿਸੇ ਤੀਜੇ ਵਿਅਕਤੀ ਦਾ ਆਉਣਾ ਅਤੇ ਆਪਸੀ ਲੜਾਈ ਦੀਆਂ ਅਫਵਾਹਾਂ ਦਾ ਬੇਦਾਅਵਾ ਕੀਤਾ। ਬਿਆਨ ਵਿੱਚ ਸੂਰਜ ਨੇ ਲਿਖਿਆ," ਸਾਡੇ ਅਲੱਗ ਹੋਣ ਨੂੰ ਲੈ ਕੇ ਹਾਲ ਹੀ ਵਿੱਚ ਜੋ ਝੂਠੀਆਂ ਖਬਰਾਂ ਆਈਆਂ ਹਨ, ਉਹ ਬਹੁਤ ਹੀ ਖਰਾਬ ਤਰੀਕੇ ਨਾਲ ਪੇਸ਼ ਕੀਤੀਆਂ ਗਈਆਂ ਹਨ ਅਤੇ ਪੂਰੀ ਤਰ੍ਹਾਂ ਨਾਲ ਗਲਤ ਇਰਾਦੇ ਨਾਲ ਫਿਲਾਈਆਂ ਗਈਆਂ ਹਨ। ਮੈਂ ਇੱਕ ਵਾਰ ਅਤੇ ਹਮੇਸ਼ਾ ਲਈ ਸਾਰੀਆਂ ਗੱਲਾਂ ਸਾਫ਼ ਕਰ ਦੇਣਾ ਚਾਹੁੰਦਾ ਹਾਂ। ਕੋਈ ਗੁਜ਼ਾਰਾ ਭੱ...
ਹਰਿਆਣਾ ਮੰਤਰੀ ਮੰਡਲ ਨੇ 10 ਵੱਡੀਆਂ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦੇ ਕੇ ਬਜਟ ਘੋਸ਼ਣਾ ਅਤੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਕੀਤਾ ਪੂਰਾ

ਹਰਿਆਣਾ ਮੰਤਰੀ ਮੰਡਲ ਨੇ 10 ਵੱਡੀਆਂ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦੇ ਕੇ ਬਜਟ ਘੋਸ਼ਣਾ ਅਤੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਕੀਤਾ ਪੂਰਾ

haryana
ਚੰਡੀਗੜ੍ਹ, 18 ਮਈ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਰਿਆਣਾ ਕੈਬਨਿਟ ਦੀ ਮੀਟਿੰਗ ਵਿੱਚ 10 ਪ੍ਰਮੁੱਖ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਹਨਾਂ ਨੀਤੀਆਂ ਦਾ ਉਦੇਸ਼ ਸੰਕਲਪ ਪੱਤਰ ਅਤੇ ਬਜਟ ਘੋਸ਼ਣਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਮੈਨੂਫੈਕਚਰਿੰਗ (ਵਿਨਿਰਮਾਣ), ਡਿਜੀਟਲ ਇੰਫਰਾਸਟਰਕਚਰ, ਉੱਭਰ ਰਹੀਆਂ ਤਕਨਾਲੋਜੀਆਂ, ਹਰੇ ਉਦਯੋਗਾਂ ਅਤੇ ਖੇਤੀਬਾੜੀ ਅਧਾਰਤ ਆਰਥਿਕ ਵਿਕਾਸ ਨੂੰ ਵਿਆਪਕ ਉਤਸ਼ਾਹ ਦੇਣਾ ਹੈ। ਜ਼ਿਕਰਯੋਗ ਹੈ ਕਿ ਇਹਨਾਂ ਨੀਤੀਆਂ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਖ਼ੁਦ ਦੋ ਦਿਨਾਂ ਤੱਕ ਉਦਯੋਗਪਤੀਆਂ ਅਤੇ ਵੱਖ-ਵੱਖ ਉਦਯੋਗਿਕ ਸੰਗਠਨਾਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ, ਉਕਤ ਨੀਤੀਆਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ' ਅਤੇ 'ਮੇਕ ਇਨ ਇੰਡੀਆ' ਦੇ ਵਿਜ਼ਨ ਦੇ ਅਨੁਕੂਲ ਤਿਆਰ ਕੀਤੀਆਂ ਗਈਆਂ ਹਨ। ਮੇਕ ਇਨ ਹਰਿਆਣਾ ਉਦਯੋਗਿਕ ਨੀਤੀ2026 ਮੰਤਰੀ ਮੰਡਲ ਨੇ ਡਰਾਫਟ 'ਮੇਕ ਇਨ ਹਰਿਆਣਾ ਉਦਯੋਗਿਕ ਨੀਤੀ 2026' ਨੂੰ ਮਨਜ਼ੂਰੀ...
ਐਚਪੀਐਸਸੀ  ਭਰਤੀਆਂ ‘ਤੇ ਵਿਰੋਧ ਕਾਂਗਰਸ ਤੇ ਇਨੈਲੋ ਦਾ ਸਿਆਸੀ ਸਟੰਟ: ਮੁੱਖ ਮੰਤਰੀ

ਐਚਪੀਐਸਸੀ ਭਰਤੀਆਂ ‘ਤੇ ਵਿਰੋਧ ਕਾਂਗਰਸ ਤੇ ਇਨੈਲੋ ਦਾ ਸਿਆਸੀ ਸਟੰਟ: ਮੁੱਖ ਮੰਤਰੀ

haryana
ਚੰਡੀਗੜ੍ਹ, 18 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਲੋਕ ਸੇਵਾ ਕਮਿਸ਼ਨ (ਐਚਪੀਐਸਸੀ) ਵਿੱਚ ਹਰਿਆਣਾ ਤੋਂ ਇਲਾਵਾ ਦੂਜੇ ਰਾਜਾਂ ਦੇ ਬੱਚਿਆਂ ਨੂੰ ਨੌਕਰੀ ਮਿਲਣ ਦਾ ਵਿਰੋਧ ਕਾਂਗਰਸ ਅਤੇ ਇਨੈਲੋ ਦਾ ਸਿਆਸੀ ਸਟੰਟ ਹੈ। ਹਰਿਆਣਾ ਵਿੱਚ ਐਚਐਸਐਸਸੀ ਅਤੇ ਐਚਪੀਐਸਸੀ ਦੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ ਜਿਸ ਵਿੱਚ ਕੇਵਲ ਯੋਗਤਾ (ਮੈਰਿਟ) ਦੇ ਅਧਾਰ 'ਤੇ ਨੌਜਵਾਨਾਂ ਨੂੰ ਨੌਕਰੀਆਂ ਮਿਲਦੀਆਂ ਹਨ। ਇਹ ਗੱਲ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਹੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਆਪਣੇ ਸ਼ਾਸਨਕਾਲ ਵਿੱਚ ਕਦੇ ਮੈਰਿਟ ਨੂੰ ਪਹਿਲ ਨਹੀਂ ਦਿੱਤੀ ਜਿਸ ਕਾਰਨ ਨੌਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦਾ ਭਰੋਸਾ ਵੀ ਸਰਕਾਰ ਤੋਂ ਉੱਠ ਗਿਆ ਸੀ। ਉਸ ਸਮੇਂ ਹਰ ਕੋਈ ਇਹੀ ਮੰਨਣ ਲੱਗ ਪਿਆ ਸੀ ਕਿ ਪੜ੍ਹਨ-ਲਿਖਣ ਨਾਲ ਨੌਕਰੀ ਨਹੀਂ ਮਿਲੇਗੀ। ਪਰ ਸਾਡੀ ਸਰਕਾਰ ਨੇ ਨੌਕਰੀਆਂ ਲਈ ਪਾਰਦਰਸ਼ੀ ਵਿਵਸਥਾ ਲਾਗੂ ਕੀਤੀ ਜਿਸ ਵਿੱਚ ਮੈਰਿਟ...
राज्यपाल ने डोगरी पंजाबी शब्दकोष का विमोचन किया

राज्यपाल ने डोगरी पंजाबी शब्दकोष का विमोचन किया

himachal news
राज्यपाल कविन्द्र गुप्ता ने आज जम्मू स्थित के.एल. सहगल हॉल में पंजाबी लेखक सभा और जम्मू-कश्मीर कला, संस्कृति एवं भाषा अकादमी के संयुक्त तत्वावधान से आयोजित एक समारोह में स्वर्गीय चंदन नेगी द्वारा लिखित डोगरी - पंजाबी शब्दकोश का विमोचन किया। इस अवसर पर राज्यपाल ने कहा कि साहित्य समाज को सही दिशा दिखाने और सकारात्मक बदलाव लाने का एक सशक्त माध्यम है। उन्होंने कहा कि साहित्यिक रचनाएं गहरी सोच, धैर्य और मानवीय संवेदनाओं को दर्शाती हैं। कविन्द्र गुप्ता ने भारत की समृद्ध भाषाई विरासत का उल्लेख करते हुए कहा कि भाषाएं केवल संवाद का माध्यम नहीं हैं, बल्कि हमारी संस्कृति, इतिहास और परंपराओं की पहचान भी हैं। उन्होंने पंजाबी साहित्य की सराहना करते हुए कहा कि यह प्रेम, भाईचारे, साहस और मानवता जैसे मूल्यों को बढ़ावा देता है। राज्यपाल ने साहित्य और संस्कृति को संरक्षित करने के लिए आयोजकों के प्रयासों की...