Thursday, March 19
Shadow

Tag: breaking news

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

Politics
ਚੰਡੀਗੜ੍ਹ /ਮੋਹਾਲੀ, ਮਾਰਚ 13-   ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ। ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ 'ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ। ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ...
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

Crime
ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 52ਵੇਂ ਦਿਨ, ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,340 ਹੋ ਗਈ ਹੈ। ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ...

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

Politics, Punjab
 ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ 'ਆਪ' ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ...
ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

Politics, Punjab
ਦਿੜ੍ਹਬਾ, 13 ਮਾਰਚ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

Punjab
ਚੰਡੀਗੜ੍ਹ, 13 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ 'ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ। ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰੀਆਈ ਨਿਵੇਸ਼...
ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

local news
ਸੰਗਰੂਰ, 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰੀਬ 8.27 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਵੱਖ ਵੱਖ ਸੜਕਾਂ ਦੀ ਨਵੀਂ ਉਸਾਰੀ ਅਤੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਸੁਚੱਜੀਆਂ ਅਤੇ ਮਜ਼ਬੂਤ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਪ੍ਰੋਜੈਕਟ ਬਹੁਤ ਲਾਭਕਾਰੀ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਲੋਕਾਂ ਦੀ ਆਵਾਜਾਈ ਹੋਰ ਵੀ ਵਧੀਆ ਹੋਵੇਗੀ ਅਤੇ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ 1.69 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕਲੌਦੀ ਦੀਆਂ ਅੰਦਰੂਨੀ ਸੜਕਾਂ ਜਿਵੇਂ ਕਿ ਸਰਕਾਰੀ ਸਕੂਲ ਰੋਡ, ਰ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

local news
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਿੱਤਾ ਜਾ ਰਿਹਾ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਬਿਮਾਰੀ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ ਅਤੇ ਨਾ ਹੀ ਕਿਸੇ ਨੂੰ ਇਲਾਜ ਤੋਂ ਵਾਂਝਾ ਰਹਿਣਾ ਪਵੇਗਾ। ਉਨ੍ਹ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

local news
ਤਰਨ ਤਾਰਨ, 13 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ ਸਖੀ ਸਿਰਜਣ ਕੇਂਦਰ, ਸ਼ੇਰੋਂ ਵਿਖੇ  ਕਰਵਾਇਆ ਗਿਆ।  ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਤੋਂ ਆਈਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।  ਕੈਬਨਿਟ ਮੰਤਰੀ, ਟਰਾਂਸਪੋਰਟ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ  ਵੱਖ-ਵੱਖ ਉੱਦਮਾਂ ਨਾਲ ਜੁੜੀਆਂ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ।ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰਜੀਦਾ ਯਤਨ ਕੀਤ...
ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

local news
ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ "ਨੌਕਰੀ ਮੇਲਾ 2026" ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ ਨਾਮਵਰ ਕੰਪਨੀਆਂ ਅਤੇ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ। ਨਾਇਲਿਟ ਰੋਪੜ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਦੀਪਕ ਵਾਸਨ ਦੁਆਰਾ ਨੌਕਰੀ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਧਿਕਾਰੀ (ਡੀ.ਈ.ਜੀ.ਟੀ.ਓ.), ਸ਼੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਧਿਕਾਰੀ, ਰੋਪੜ ਅਤੇ ਸ਼੍ਰੀ ਸੰਦੀਪ ਕੁਮਾਰ, ਉਪ-ਖੇਤਰੀ ਰੁਜ਼ਗਾਰ ਅਧਿਕਾਰੀ, ਡੀ.ਜੀ.ਈ., ਜਲੰਧਰ ਨੇ ਵੀ ਸ਼ਿਰਕਤ ਕੀਤੀ। ਸ਼੍ਰੀ ਵਾਸਨ ਨੇ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਮੇਗਾ ਨੌਕਰੀ ਮੇਲੇ ਦੇ ਆਯੋਜਨ ਦੇ ਉਦੇਸ਼ ਬਾਰੇ ਚਰਚਾ ਕੀ...
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ :   ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ। ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ । ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ। ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉ...