Saturday, March 14
Shadow

Tag: breaking news

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

National, Politics, Punjab
ਚੰਡੀਗੜ੍ਹ, 6 ਜਨਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ ਚਿੜੀਆਘਰ ਦਾ ਦੌਰਾ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਕਾਂ ਉਪਰਾਲਿਆਂ ਸਦਕਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰਾਈਵੇਟ ਪ੍ਰਾਇਮਰੀ ਸਕੂਲ...
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ/ ਲੁਧਿਆਣਾ, 06 ਜਨਵਰੀ – ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ,  ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਲ ਲੁਧਿਆਣਾ ਸ਼ਹਿਰ ਲਈ ਵੀ ਇਹ ਬੜੇ ਮਾਣ ਵਾਲੀ ਗੱਲ ਹੈ ਜ...
ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

National, Politics, Punjab
*ਚੰਡੀਗੜ੍ਹ, 6 ਜਨਵਰੀ:* ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ। ਇਹ ਹੁਕਮ ਪੰਜਾਬ ਕੈਨਾਲ ਅਤੇ ਡਰੇਨੇਜ ਐਕਟ, 2023 (ਭਾਗ-3) ਅਧੀਨ ਜਾਰੀ ਰੂਲਾਂ ਦੇ ਰੂਲ 61 ਤਹਿਤ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ 'ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਬ੍ਰੇ...
ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ*

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ*

National
ਚੰਡੀਗੜ੍ਹ/ਬਠਿੰਡਾ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ ਇਲਾਵਾ, ਪੁ...
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

National, Politics, Punjab
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼  ਮੀਟਿੰਗ  ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ  ਵਿੱਚ  ਸ਼ਾਮਿਲ ਹੋਏ। ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ  ਦੀ ਅਗਵਾਈ ਹੇਠ ਹੋਈ ਇਸ ਮੀਟਿੰਗ  ਵਿਚ  ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ ਪ੍ਰਬੰਧਾ ਬਾਰੇ ਡਿਊਟੀਆਂ ਲਗਾਈਆ ਗਈਆ। ਇਸ ਮੌਕੇ ਜਾਣਕਾਰੀ ਦਿੰਦਿਆ ਐਸ.ਡੀ.ਐਮ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਸਵੇਰੇ 10 ਵਜੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸੇ ਤਰ੍ਹਾਂ ਪਰੇਡ ਦਾ ਨਿਰੀਖਣ 10:02 ਵਜੇ ਹੋਵੇਗਾ, ਮੁੱਖ ਮਹਿਮਾਨ ਦਾ ਭਾਸ਼ਣ 10:10  ਵਜੇ ਅਤੇ ਮਾਰਚ ਪਾਸਟ 10:20 ਵਜੇ ਹੋਵੇਗਾ। ਉਨ੍...
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

National
ਜਲਾਲਾਬਾਦ 6 ਜਨਵਰੀ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ਼੍ਰੀ ਮੁਕਤਸਰ ਸਾਹਿਬ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾ ਵਿੱਚ ਚਾਇਨਾਂ ਡੌਰ ਅਤੇ ਸਿੰਗਲ ਯੂਲ ਪਲਾਸਟਿਕ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੀਤੇ ਗਏ । ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਅਤੇ ਕਾਰਜ ਸਾਧਕ ਅਫਸਰ, ਨਗਰ ਕੌਂਸਲ ਜਲਾਲਾਬਾਦ ਸ੍ਰੀ ਬਲਵਿੰਦਰ ਸਿੰਘ ਵੱਲੋਂ ਸ਼ਹਿਰ ਅੰਦਰ ਚਾਈਨਾਂ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਚਾਈਨਾਂ ਡੌਰ ਨਾ ਵਰਤਨ ਸਬੰਧੀ ਸਖਤ ਹਦਾਇਤ ਕੀਤੀ । ਪ੍ਰੋਗਰਾਮ ਕੁਆਰਡੀਨੇਟਰ ਸ਼੍ਰੀ ਅਮਨਦੀਪ ਨੇ ਸ਼ਹਿਰ ਵਾਸੀਆਂ ਨੂੰ ਚਾਇਨਾਂ ਡੌਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾਂ ਡੋਰ ਜਾਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਦਾ ਪਾਇਆਂ ਗਿਆ ਤਾਂ ਉਸ ਦੇ ਖਿਲਾਫ ਸਰਕਾਰ ਦੇ ਰੂਲਾ ਅਤੇ ਹਦਾਇਤਾਂ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ । ਉਨ੍ਹਾਂ ਕਿਹਾ ਕਿ ਚਾਈਨਾਂ ਡੋਰ ਮਨੁਖ, ਪੰਛੀਆਂ ਲਈ ਕਾਫੀ ਘਾਤਕ ਹੈ ਤੇ ਅਨੇਕਾ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਇਸੇ ਤਹਿਤ ਇਸਦੀ ਵਿਕਰੀ ਅਤੇ ਵਰਤੋਂ ਕਰਨ ...
ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

National, Politics, Punjab
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਤਜਰਬੇ ਅਤੇ ਅਧੁਨਿਕ ਤਕਨੀਕ ਦੀ ਅਹਿਮ ਭੂਮਿਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਬੀਤੇ ਦਿਨੀਂ ਪਿੰਡ ਦਿਉਣ ਦੇ ਜੰਮ ਪਲ ਅਤੇ ਹਾਲ ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨਾਲ ਹੋਈ ਵਿਸਥਾਰਪੂਰਕ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਦੋਵਾਂ ਨੇ ਪੰਜਾਬ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚਕਾਰ ਖੇਤੀਬਾੜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਖੇਤੀਬਾੜੀ ਨੂੰ ਵਪਾਰਕ ਅਤੇ ਨਫ਼ੇਯੋਗ ਬਣਾਉਣ, ਕਿਸਾਨੀ ਆਮਦਨ ਵਧਾਉਣ ਲਈ ਨਵੇਂ ਮਾਡਲ ਅਪਣਾਉਣ ਅਤੇ ਵਿਭਿੰਨਤਾ ‘ਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਫਸਲੀ ਵਿਭਿੰਨਤਾ, ਉੱਚ ਮੁੱਲ ਵਾਲੀਆਂ ਫਸਲਾਂ, ਬੀਜ ਤਕਨੀਕ, ਪ੍ਰਿਸੀਜ਼ਨ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

International, National, Politics, Punjab
ਚੰਡੀਗੜ੍ਹ, 5 ਜਨਵਰੀ : ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ: 1. ਜ਼ਿਲ੍ਹਾ ਗੁਰਦਾਸਪੁਰ:- 1) ਕਲਾਨੌਰ ਮੋਜੋਵਾਲ 2) ਕਲਾਨੌਰ ਪੁਰਾਣੀ 3) ਕਲਾਨੌਰ ਪੀ.ਏ.ਪੀ 4 ਕਲਾਨੌਰ ਚੱਕਰੀ 5) ਕਲਾਨੌਰ ਢੱਕੀ ਅਤੇ 6) ਕਲਾਨੌਰ ਜ਼ੈਲਦਾਰਾ 2. ਜ਼ਿਲ੍ਹਾ ਤਰਨਤਾਰਨ:- 1)ਕਾਜ਼ੀ ਕੋਟ (70) (ਨਾਲਾਗੜ੍ਹ-69) 2)ਕੱਕਾ ਕੰਡਿਆਲਾ (63) 3) ਪੰਡੋਰੀ ਗੋਲਾ (79) 4) ਮਾੜੀ ਕੰਬੋਕੇ (68) ਨੋਟੀਫਾਈਡ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ...
‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

National
ਚੰਡੀਗੜ੍ਹ, 5 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 223 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 310 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,326 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 657 ਗ੍ਰਾਮ ਹੈਰੋਇਨ, 440 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ...