ਕੇਵੀਕੇ ਰੋਪੜ ਨੇ ਸਾਉਣੀ ਫਸਲਾਂ ‘ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ
ਰੂਪਨਗਰ, 15 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਬਲਾਕ ਮੋਰਿੰਡਾ ਦੇ ਪਿੰਡ ਰੌਣੀ ਖੁਰਦ ਵਿਖੇ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਅਤੇ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਕਿਸਾਨਾਂ ਨੂੰ ਸਬਜੀਆਂ ਅਤੇ ਫ਼ਲਦਾਰ ਪੌਦਿਆਂ ਨੂੰ ਜਰੂਰਤ ਅਨੁਸਾਰ ਆਪਣੇ ਖੇਤਾਂ ਅਤੇ ਘਰ-ਬਗੀਚੀ ਵਿੱਚ ਲਗਾ ਕੇ ਪਰਿਵਾਰਕ ਪੋਸ਼ਟਿਕ ਸੁਰੱਖਿਅਤਾ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਸਬਜੀਆਂ ਅਤੇ ਫ਼ਲਾਂ ਦਾ ਪੂਰਾ ਅਤੇ ਮਿਆਰੀ ਝਾੜ ਲੈਣ ਲਈ ਸਬਜੀ ਉਤਪਾਦਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ। ਫਲਦਾਰ ਬੂਟਿਆਂ ਦੀ ਸਾਂਭ ਸੰਭਾਲ ਅਤੇ ਜਿਣਸਾਂ ਤੋਂ ਉਤਪਾਦ ਬਣ...








