ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ
ਚੰਡੀਗੜ੍ਹ, 1 ਜਨਵਰੀ:
ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ।
ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾ...








