ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।
ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹ...








