Saturday, March 14
Shadow

Tag: breaking news

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

National
ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ (    ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਕਰੀਬ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਉਹ ਖ...
ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

National
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ। ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਹਰ ਕੋਨੇ ਵਿੱਚ ਮਿਹਨਤ, ਇਮਾਨਦਾਰੀ ਅਤੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਆਸ ਜਤਾਈ ਕਿ ਨਵਾਂ ਸਾਲ ਸਮਾਜਿਕ ਏਕਤਾ, ਭਾਈਚਾਰੇ ਅਤੇ ਸਾਂਝੀ ਸੂਝ-ਬੂਝ ਨੂੰ ਹੋਰ ਮਜ਼ਬੂਤ ਕਰੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨਾਲ-ਨਾਲ ਬਾਹਰ ਵੱਸਦੇ ਪੰਜਾਬੀਆਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਵਿੱਚ ਸਕਾਰਾਤਮਕ ਸੋਚ, ਸਿੱਖਿਆ ਅਤੇ ਨਵੀਨਤਾ ਵੱਲ ਧਿਆਨ ਦੇਣ। ਅੰਤ ਵਿੱਚ ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਨਵਾਂ ਸਾਲ ਪੰਜਾਬ ਅਤੇ ਪੰਜਾਬੀਆ...
ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

National
ਪੱਟੀ/ਤਰਨ ਤਾਰਨ, 31 ਦਸੰਬਰ (         ) - ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿੱਚ ਖੁੱਲਣ ਦੀ ਸੰਭਾਵਨਾ ਹੈ। ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਸੁ਼ਰੂ ਹੈ। ਉਨ੍ਹਾਂ ਦੱਸਿਆ ਕਿ ਇਹ ਪੇਪਰ ਪੰਜਾਬੀ ਵਿੱਚ ਵੀ ਹੋਣਾ ਹੈ। ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਤਰਨ-ਤਾਰਨ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫ਼ੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ ਤਾਂ ਉਸ ਦੀ ਇੱਕ ਕਾਪੀ ਅਗਰ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾ...
ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

National
ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ 'ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍...
“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

National
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ), ਵੀਬੀ-ਜੀ ਰਾਮ ਜੀ ਨੂੰ ਕੇਂਦਰ ਸਰਕਾਰ ਦੀ ਸੋਚੀ-ਸਮਝੀ ਚਾਲ ਦੱਸਿਆ ਤਾਂ ਜੋ ਗਰੀਬਾਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਤੋਂ ਭੱਜਿਆ ਜਾ ਸਕੇ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਬੀ- ਜੀ ਰਾਮ ਜੀ 'ਤੇ ਲਿਆਂਦੇ ਗਏ ਸਰਕਾਰੀ ਮਤੇ ਉੱਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਨਵੀਂ ਯੋਜਨਾ ਨੂੰ ਚੁਣੌਤੀ ਦਿੰਦਿਆਂ ਕਿਹਾ, “ਉਨ੍ਹਾਂ ਵੱਲੋਂ ਪੰਜਾਬ ਵਿੱਚ 'ਔਸਤ' 26 ਦਿਨ ਰੋਜ਼ਗਾਰ ਦਿੱਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਜੇਕਰ ਅਸੀਂ ਇਸ ਸ਼ੱਕੀ ਔਸਤ ਨੂੰ ਮੰਨ ਵੀ ਲਈਏ ਤਾਂ ਮੇਰਾ ਸਵਾਲ ਇਹ ਹੈ ਕਿ ਫਿਰ ਨਵੀਂ ਸਕੀਮ ਤਹਿਤ ਰੋਜ਼ਗਾਰ ਨੂੰ 100 ਤੋਂ 125 ਦਿਨਾਂ ਤੱਕ ਵਧਾਉਣ ਦਾ ਕੀ ਮਕ...
ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

National
*ਚੰਡੀਗੜ੍ਹ, 30 ਦਸੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ "ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025", "ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025" ਅਤੇ "ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025" ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਦ ਇੰਡੀਅਨ ਸਟੈਂਪ ਐਕਟ, 1899 ਵਿੱਚ ਕੀਤੀ ਸੋਧ ਨਾਲ ਟਾਈਟਲ ਡੀਡ ਜਮ੍ਹਾਂ ਕਰਨ, ਹਾਈਪੌਥੀਕੇਸ਼ਨ ਅਤੇ ਇਕੂਏਟੇਬਲ ਮੌਰਗੇਜ ਨਾਲ ਜੁੜੀ ਸਟੈਂਪ ਡਿਊਟੀ ਨੂੰ ਤਰਕਸੰਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕੋ ਕਰਜ਼ੇ ਸਬੰਧੀ ਲੈਣ-ਦੇਣ ਉੱਤੇ ਦੋਹਰੀ ਡਿਊਟੀ ਨੂੰ ਖ਼ਤਮ ਕਰਕੇ ਕੁੱਲ ਕਰਜ਼ਾ ਰਾਸ਼ੀ ਉੱਤੇ ਉੱਚਿਤ ਉਪਰੀ ਹੱਦ ਨਾਲ ਇਕ ਡਿਊਟੀ ਲਾਗੂ ਕੀਤੀ ਗਈ ਹੈ ਜਿਸ ਨਾਲ ਲੈਣ-ਦੇਣ ਦੀ ਲਾਗਤ ਘਟੇਗੀ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹ ਮਿਲੇਗਾ ਅਤੇ ਐਮ.ਐਸ.ਐਮ.ਈ ਖੇਤਰ ਨੂੰ ਰਾਹਤ ਮਿਲੇਗੀ। ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਬਾ...
ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

National
ਚੰਡੀਗੜ੍ਹ, 30 ਦਸੰਬਰ: ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਤੇ ਦੀ ਪ੍ਰੋੜਤਾ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਵਾਦ ਦੇ ਸਿਧਾਂਤ ਦੇ ਉਲਟ ਜਾ ਕੇ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੇ ਰਾਹ ਪਈ ਹੋਈ ਹੈ ਜਿਸ ਦਾ ਸਬੂਤ ਬੀ.ਬੀ.ਐਮ.ਬੀ., ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਸਬੰਧੀ ਪਿਛਲੇ ਸਮੇਂ ਵਿੱਚ ਪੈਦਾ ਹੋਏ ਹਾਲਾਤ ਸਾਡੇ ਸਾਰਿਆਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਨੇ ਬਹਾਨੇ ਰਾਜ ਸਰਕਾਰਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦਾ ਉਨ੍ਹਾਂ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਸੰਵਿਧਾਨ ਵਿੱਚ ਮੌਲਿਕ ਅਧਿਕਾਰਾਂ ਅਤੇ ਨਿਰਦੇਸ਼ਕ ਸਿਧਾਂਤਾਂ ਦਾ ਵੇਰਵਾ ਦਿੱਤਾ ਗਿਆ ਹੈ। ਉਨ...
ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

National
ਚੰਡੀਗੜ੍ਹ, 30 ਦਸੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਨੂੰ 'ਵਿਕਸਿਤ ਭਾਰਤ - ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ ਨਾਮੀ ਨਵੇਂ ਐਕਟ ਨਾਲ ਬਦਲਣ ਦੇ ਕਦਮ ਦੀ ਕੜੀ ਨਿੰਦਿਆ ਕੀਤੀ ਗਈ ਹੈ। ਇਹ ਨਵੀਂ ਸਕੀਮ ਗਰੀਬ ਮਜ਼ਦੂਰਾਂ, ਔਰਤਾਂ ਅਤੇ ਸੂਬੇ ਦੇ ਲੱਖਾਂ ਜੌਬ ਕਾਰਡ ਧਾਰਕ ਪਰਿਵਾਰਾਂ ਤੋਂ ਗਾਰੰਟੀਸ਼ੁਦਾ ਉਜਰਤ/ਰੁਜ਼ਗਾਰ ਦਾ ਅਧਿਕਾਰ ਖੋਹ ਲਵੇਗੀ ਅਤੇ ਸੂਬਿਆਂ 'ਤੇ ਵਾਧੂ ਵਿੱਤੀ ਬੋਝ ਪਵੇਗੀ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਪੇਂਡੂ ਵਿਕਾਸ ਗਰੰਟੀ ਐਕਟ ਭਾਰਤ ਸਰਕਾਰ ਵੱਲੋਂ ਸਤੰਬਰ 2005 ਵਿੱਚ ਪਾਸ ਕੀਤਾ ਗਿਆ ਸੀ ਅਤੇ ਇਸ ਨੂੰ 2008-09 ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਸੀ। ਬਾਅਦ ਵਿੱਚ, ਭਾਰਤ ਸਰਕਾਰ ਵੱਲੋਂ ਇਸ ਯੋਜਨਾ ਦਾ ਨਾਮ 2 ਅਕਤੂਬਰ 2009 ਨੂੰ ਮਗਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ...
5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

National
*ਚੰਡੀਗੜ੍ਹ, 30 ਦਸੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ 2025 ਦਾ ਸਾਲ ਸੂਬੇ ਵਿੱਚ ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਪਾਣੀ ਪ੍ਰਬੰਧਨ ਸਬੰਧੀ ਨਿਰਣਾਇਕ ਦੌਰ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਅਤੇ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬੇ ਦੇ ਦੂਰ-ਦਰਾਡੇ ਦੇ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਣੇ ਅਤੇ ਭੂਮੀਗਤ ਪਾਣੀ ਦੇ ਪੱਧਰ ਵਿੱਚ ਵਾਧਾ ਕਰਨ 'ਤੇ ਕੇਂਦ੍ਰਿਤ ਕਿਸਾਨ-ਪੱਖੀ ਪਹੁੰਚ ਅਪਣਾਈ ਗਈ। ਰਿਕਾਰਡ ਵਿੱਤੀ ਖਰਚਿਆਂ ਅਤੇ ਲੰਬੇ ਸਮੇਂ ਤੋਂ ਅਣਗੌਲੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਜਲ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਖੇਤਰਾਂ ਵਿੱਚ ਖਾਸ ਕਰਕੇ ਸੋਕਾ ਪ੍ਰਭਾਵਿਤ ਅਤੇ ਸੇਮਗ੍ਰਸਤ ਖੇਤਰਾਂ ਵਿੱਚ ਪਾਣੀ ਦੀ ਬਰਾਬਰ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਤੋਂ 2025-26 ਤੱਕ 5640 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਵਿੱਤੀ ਵ...
ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

National
ਚੰਡੀਗੜ੍ਹ, 30 ਦਸੰਬਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੀਬੀ ਜੀ ਰਾਮ ਜੀ ਸਕੀਮ ਬਾਰੇ ਪੇਸ਼ ਕੀਤੇ ਗਏ ਮਤੇ ਬਾਬਤ ਬੋਲਦਿਆਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜੇਕਰ ਰਾਜ ਸਰਕਾਰ ਨਵੇਂ ਐਕਟ ਤਹਿਤ ਕੰਮ ਕਰਦੀ ਹੈ ਤਾਂ ਨਵਾਂ ਬਜਟ ਭਾਰਤ ਸਰਕਾਰ ਦੁਆਰਾ ਤੈਅ ਕੀਤੇ ਬਜਟ ਅਲਾਟਮੈਂਟ ਤੋਂ ਵੱਧ ਹੋਵੇਗਾ ਤੇ ਇਸ ਸਕੀਮ ਲਈ ਕੀਤੇ ਜਾਣ ਵਾਲੇ ਖਰਚਿਆਂ ਦਾ ਬੋਝ 100 ਫ਼ੀਸਦ ਰਾਜ ਸਰਕਾਰ ‘ਤੇ ਪਵੇਗਾ। ਪਹਿਲਾਂ ਮਨਰੇਗਾ ਯੋਜਨਾ ਵਿੱਚ ਗੈਰ-ਹੁਨਰਮੰਦ ਮਜ਼ਦੂਰ ਅਤੇ ਪ੍ਰਸ਼ਾਸਕੀ ਖਰਚੇ ...