ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ
ਚੰਡੀਗੜ੍ਹ, 13 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।
ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹ...








