Saturday, March 14
Shadow

Tag: breaking news

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

National
ਚੰਡੀਗੜ੍ਹ, 29 ਦਸੰਬਰ: ਸੂਬੇ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੋਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਾਲ 2025 ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਭਾਗ ਦੀ ਬਹੁ-ਪੱਖੀ ਰਣਨੀਤੀ ਤਹਿਤ ਰੋਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਸਿਰਜੇ ਗਏ ਹਨ, ਜਿਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 59,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਤਾਂ ਜੋ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਨੂੰ ਰੋਕਣ ਲਈ ਹੁਨਰ ਵਿਕਾਸ ਪਹਿਲਕਦਮੀਆਂ ਸ਼ਾਮਲ ਹਨ। ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਯਕੀਨੀ ਬਣਾਉਣ ਲਈ ਵਿਭਾਗ ਦੇ ਠੋਸ ਯਤਨਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ 59,702 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਸਾਲ 2025 ਦੌਰਾਨ ਵਿਭਾਗ ਨੇ 959 ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

National
ਚੰਡੀਗੜ੍ਹ, 29 ਦਸੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ਵਿੱਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਚਿਰੋਕਣੀ ਰਾਹਤ ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ ਨਾਗਰਿਕਾਂ ਨੂੰ ਪਹਿਲ ਅਤੇ ਸੇਵਾ-ਮੁਖੀ ਪ੍ਰਸ਼ਾਸਨ ਵੱਲ ਸਪੱਸ਼ਟ ਬਦਲਾਅ ਨੂੰ ਦਰਸਾਉਂਦਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਇਸ ਕਦਮ ਨਾਲ ਵਸਨੀਕਾਂ ਲਈ ਪ੍ਰਬੰਧਕੀ ਸੇਵਾਵਾਂ ਤੱਕ ਵਧੇਰੇ ਆਸਾਨ ਪਹੁੰਚ ਯਕੀਨੀ ...
ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

National
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ ਤਾਂ ਜੋ ਬਾਗਬਾਨੀ ਨੂੰ ਹੁਲਾਰਾ ਦਿੱਤਾ ਜਾ ਸਕੇ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਸਰਗਰਮ ਅਤੇ ਕਿਸਾਨ ਨੂੰ ਪਹਿਲ ਵਾਲੀ ਪਹੁੰਚ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਲਾਭ ਕਿਸਾਨਾਂ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਤਾਲਮੇਲ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਯੋਗਤਾ ਸਬੰਧੀ ਸ਼ਰਤਾਂ, ਅਰਜ਼ੀ ਪ੍ਰਕਿਰਿਆਵਾਂ ਅਤੇ...
ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

National
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

National
ਕੋਟਕਪੂਰਾ 29 ਦਸੰਬਰ () ਹਲਕਾ ਕੋਟਕਪੂਰਾ ਦੇ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਵਿਖੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਯਾਤਰਾ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਪੀਕਰ ਸ. ਸੰਧਵਾਂ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਇਤਿਹਾਸਕ ਅਤੇ ਲੋਕ ਪੱਖੀ ਯੋਜਨਾ ਹੈ, ਜਿਸ ਦਾ ਲਾਭ ਲੈ ਕੇ ਆਮ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਤੌਰ ‘ਤੇ ਵੱਡੀ ਉਮਰ ਦੇ ਨਾਗਰਿਕਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ, ਸ...
ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ  ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ

ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ

National
ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ  ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ  ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕਾ ਪਿਛਲੇ ਸੱਤ ਦਹਾਕਿਆਂ ਤੋਂ ਵਿਕਾਸ ਤੋਂ ਨਿਰੰਤਰ ਪਿੱਛੜ ਰਿਹਾ ਸੀ ਪ੍ਰੰਤੂ 2022 ਵਿੱਚ ਜਦੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਭਾਲੀ ਤਾਂ ਇਥੋਂ ਦੇ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਯਤਨ ਸ਼ੁਰੂ ਕੀਤੇ। ਉਹਨਾਂ ਨੇ ਵਾਅਦਿਆ ਨੂੰ ਬੂਰ ਪਾਉਂਦੇ ਹੋਏ ਇਸ ਇਲਾਕੇ ਦੀ ਨਿਰੰਤਰ ਨੁਹਾਰ ਬਦਲ ਦਿੱਤੀ ਹੈ ਜੇਕਰ 2022 ਤੋਂ ਹੁਣ ਤੱਕ ਵਿਕਾਸ ਦੇ ਕੁਝ ਚੋਣਵੇਂ ਕੰਮਾਂ ਤੇ ਨਜ਼ਰ ਮਾਰੀ ਜਾਵੇ ਤਾਂ ਇਸ ਹਲਕੇ ਦੀ ਸਥਿਤੀ ਦਿਨ ਪ੍ਰਤੀ ਦਿਨ ਬਿਹਤਰੀਨ ਹੋ ਰਹੀ ਹੈ। ਪੰਜਾਬ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਧਰੋਹਰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ 2022 ਤੋਂ ਬਾਅਦ ਵਿਕਾਸ ਦੇ ਨਵੇਂ ਯੁੱਗ ਵਿੱਚ ਦਾਖਲ ਹੋ ਚੁੱਕਾ ਹੈ।...
ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

National
ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ । ਸੂਬੇਦਾਰ ਗੁਰਨਾਮ ਸਿੰਘ, ਟ੍ਰੇਨਿੰਗ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਯੁਵਕਾਂ ਨੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਸ਼ਰੀਰਕ ਅਤੇ ਮੈਡੀਕਲ ਪ੍ਰੀਖਿਆ ਪਾਸ ਕੀਤੀ ਹੈ ਉਹਨਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫਤ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਹਨਾਂ ਦੀਆਂ 2-2 ਫੋਟੋਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿੱਚ ਰਿਪੋਰਟ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ 62830- 31125, 94647- 56808, 94174- 20125 ਅਤੇ 84374- 42966 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।...
ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

National
ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਅਰੋੜਬੰਸ ਸਭਾ ਨੂੰ ਨਵੇਂ ਕੰਪਿਊਟਰਾਂ, ਫਰਨੀਚਰ ਅਤੇ ਕੰਪਿਊਟਰ ਸੈਂਟਰ ਦੀ ਮੁਰੰਮਤ ਲਈ ਪੰਜ ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸੇ ਨੂੰ ਦਾਨ ਦੇ ਤੌਰ ‘ਤੇ ਸਹਾਇਤਾ ਦੇਣ ਦੀ ਬਜਾਏ ਜੇਕਰ ਉਸਨੂੰ ਕਿੱਤਾਮੁਖੀ ਬਣਾਇਆ ਜਾਵੇ ਤਾਂ ਉਹ ਸਾਰੀ ਉਮਰ ਆਪਣੇ ਪੈਰਾਂ ‘ਤੇ ਖੜ੍ਹਾ ਰਹਿੰਦਾ ਹੈ। ਉਨ੍ਹਾਂ ਆਸ ਜਤਾਈ ਕਿ ਅਰੋੜਬੰਸ ਸਭਾ ਕੋਟਕਪੂਰਾ ਵੱਲੋਂ ਚਲਾਇਆ ਜਾ ਰਿਹਾ ਕੰਪਿਊਟਰ ਸੈਂਟਰ ਭਵਿੱਖ ਵਿੱਚ ਹੋਰ ਵੱਧ ਲੜਕੀਆਂ ਨੂੰ ਸਵੈ-ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਵੱਲ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਔਰਤਾਂ ਆਤਮਨਿਰਭਰ ਬਣਦੀਆਂ ਹਨ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ।  ਸ...
ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ  ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ

ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ

National
ਨੰਗਲ 29 ਦਸੰਬਰ : ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ,ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਵੱਲੋਂ ਮੁਫਤ ਯਾਤਰਾ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ । ਸ਼ਰਧਾਲੂਆਂ ਨੂੰ  ਮਾਤਾ ਸ੍ਰੀ ਬੰਗਲਾ ਮੁਖੀ ਜੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਦੀ ਧਾਰਮਿਕ ਯਾਤਰਾ ਲਈ ਮੁਫਤ ਬੱਸ ਸੇਵਾ ਨੂੰ ਰਵਾਨਾ ਕੀਤਾ ਗਿਆ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਇਕ ਸ਼੍ਰੀ ਅਨੰਦਪੁਰ ਸਾਹਿਬ ਜੀ ਦੇ ਟੀਮ ਦੇ ਮੈਂਬਰਾਂ ਦਲਜੀਤ ਸਿੰਘ, ਮੁਖਤਿਆਰ ਮੁਹੰਮਦ, ਅਸ਼ਵਨੀ ਕੁਮਾਰ, ਯਸ਼ਪਾਲ, ਅਸਲਮ ਖਾਨ ਬਿੱਲਾ, ਮੋਹਿਤ, ਰਾਜਨ ਮਹਿਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਸੋਨੂ ਚੋਪੜਾ, ਜਤਿੰਦਰਪਾਲ, ਸਾਲੀ ਠੇਕੇਦਾਰ, ਪੰਡਿਤ ਰਮੇਸ਼ ਸ਼ਰਮਾ ਅਮਨ,ਮਹਿਲਾ ਭਲਾਈ ਮਹਿਲਾ ਮੰਡਲ ਖੇੜਾ ਕਲਮੋਟ ਟੀਮ ਸ਼ਰਲਾ ਪ੍ਰਧਾਨ ਨੇ ਦਿੱਤੀ|ਉਹਨਾ ਨੇ ਦੱਸਿਆ ਕਿ ਇਸ ਧਾਰਮਿਕ ਯਾਤਰਾ ਲਈ ਆਪਣੇ ਪੱਧਰ ਤੇ ਬੱਸਾਂ  ਦਾ ਪ੍ਰਬੰਧ ਕੀਤਾ ਗਿਆ ਹੈ| ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਲੈ ਕੇ ਜਾਣ ਅਤੇ ਲੈ ਕੇ ਆਉਣ ਤੋ ਇਲਾਵਾ ਹੋਰ ਸਹੂਲਤਾਂ ਵੀ ਉਪਲੱਬਧ ਕਰ...
ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

National
ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ  ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਅਤੇ ਮਨੁੱਖੀ ਸਰੋਤ ਢਾਂਚੇ ਦੀ ਮਜ਼ਬੂਤੀ ਵਿੱਚ ਬੇਮਿਸਾਲ ਵਾਧਾ ਦੇਖਿਆ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਸਿਹਤ ਸੰਭਾਲ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਤੋਂ ਲੈ ਕੇ ਹੁਣ ਤੱਕ 881 ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਲਈਆਂ ਹਨ, ਜਿਸ ਵਿੱਚ 1.59 ਕਰੋੜ ਯੂਨੀਕ ਪੇਸ਼ੈਂਟ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ...