ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 13 ਮਈ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਇੱਕ ਵਾਰ ਫਿਰ ਕਿਸਾਨ ਹਿੱਤ ਵਿੱਚ ਵੱਡਾ ਫੈਸਲਾ ਲੈਣ 'ਤੇ ਧੰਨਵਾਦ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਵੱਲੋਂ ਮਾਰਕਟਿੰਗ ਸੀਜ਼ਨ 2026-27 ਲਈ ਸਾਰੀਆਂ ਸੂਚਿਤ ਖ਼ਰੀਫ਼ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਝੋਨੇ (ਕਾਮਨ) ਦਾ ਐਮਐਸਪੀ ਮੌਜੂਦਾ 2369 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2441 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜਦੋਂ ਕਿ ਏ-ਗ੍ਰੇਡ ਝੋਨੇ ਦਾ ਐਮਐਸਪੀ 2389 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2461 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਇਸੇ ਤਰ੍ਹਾਂ ਮੂੰਗੀ ਦੀ ਦਾਲ ਦਾ ਐਮਐਸਪੀ 8768 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8780 ...








