Saturday, March 14
Shadow

Tag: breaking news

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

National
ਚੰਡੀਗੜ੍ਹ, 28 ਦਸੰਬਰ 2025: ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ ਸੁਧਾਰ* ਸ਼੍ਰੀ ਅਰੋੜਾ ਨੇ ਦੱਸਿਆ ਕਿ ਹੁਣ ਪੀਐਸਪੀਸੀਐਲ ਵੱਲੋਂ ਬਿਨਾਂ ਕਿਸੇ ਐਨਓਸੀ (NOC) ਦੇ ਬਿਜਲੀ ਕਨੈਕਸ਼ਨ ਜਾਰੀ ਕੀਤੇ ਜਾਣਗੇ, ਬਸ਼ਰਤੇ ਅਰਜ਼ੀਕਾਰ ਵੱਲੋਂ ਲਾਜ਼ਮੀ ਅੰਡਰਟੇਕਿੰਗ ਜਮ੍ਹਾਂ ਕਰਵਾਈ ਜਾਵੇ। ਬਿਜਲੀ ਕਨੈਕਸ਼ਨ ਲਈ ਅਰਜ਼ੀ ਫਾਰਮ ਸਰਲ ਬਣਾਏ ਗਏ ਹਨ ਅਤੇ ਰਿਕਾਰਡਾਂ ਦੀ ਡਿਜ਼ੀਟਲਾਈਜ਼ੇਸ਼ਨ ਪ੍ਰਾਥਮਿਕਤਾ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਈਜ਼ ਆਫ਼ ਡੂਇੰਗ ਬਿਜ਼ਨਸ ਨੂੰ ਹੋਰ ਉਤਸ਼ਾਹਿਤ ਕਰਨ ਲਈ, ਪੀਐਸਪੀਸੀਐਲ ਵੱਲੋਂ ਕ੍ਰਿਸ਼ੀ ਸ਼੍ਰੇਣੀ ਤੋਂ ਇਲਾਵਾ ਸਾਰੇ ਉਪਭੋਗਤਾਵਾਂ ਲਈ ਟੈਸਟ ਰਿਪੋਰਟ ਜਮ੍ਹਾਂ ਕਰਨ ਅਤੇ ਉਸਦੀ ਜਾਂਚ ਦੀ ਸ਼ਰਤ ਖਤਮ ਕਰ ਦਿੱਤੀ ਗਈ...
‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

National
ਚੰਡੀਗੜ੍ਹ, 28 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿ...
ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

National
ਚੰਡੀਗੜ੍ਹ, 28 ਦਸੰਬਰ: ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਮਹਿਲਾ ਨੂੰ ਸਮਾਜ ਵਿੱਚ ਮਾਣ, ਇੱਜ਼ਤ ਅਤੇ ਸੁਰੱਖਿਅਤ ਜ਼ਿੰਦਗੀ ਬਤੀਤ ਕਰਨ ਯੋਗ ਹੋਵੇ। ਇਸ ਮਕਸਦ ਤਹਿਤ ਸਟਾਪ ਸੈਂਟਰਾਂ ਰਾਹੀਂ ਹਿੰਸਾ ਪੀੜਤ ਮਹਿਲਾਵਾਂ ਨੂੰ ਇੱਕ ਹੀ ਥਾਂ ’ਤੇ ਮੁਫ਼ਤ ਮੈਡੀਕਲ ਇਲਾਜ, ਕਾਨੂੰਨੀ ਸਹਾਇਤਾ, ਪੁਲਿਸ ਸਹਿਯੋਗ, ਕੌਂਸਲਿੰਗ ਅਤੇ ਅਸਥਾਈ ਰਿਹਾਇਸ਼ ਵਰਗੀਆਂ ਅਹਿਮ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਿੰਸਾ ਪੀੜਤ ਹਰ ਮਹਿਲਾ ਨੂੰ ਸਿਰਫ਼ ਅੰਕੜਿਆਂ ਤੱਕ ਸੀਮਿਤ ਕਰ ਕੇ ਨਹੀਂ ਵੇਖਿਆ ਜਾ ਸਕਦਾ, ਕਿ...
ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ

ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ

National
ਕੋਟਕਪੂਰਾ 28 ਦਸੰਬਰ  (  ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ  ਅੱਜ ਆਪਣੇ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਉਨ੍ਹਾਂ ਜੈਤੋ ਰੋਡ, ਸਾਹਮਣੇ ਰਿਸ਼ੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਸ਼੍ਰੀ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਗਿਆਨੀ ਜੈਲ ਸਿੰਘ ਮਾਰਕਿਟ ਨੇੜੇ ਬਾਬਾ ਜੀਵਨ ਸਿੰਘ ਗੇਟ ਕੋਟਕਪੂਰਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਲਗਾਏ ਲੰਗਰ ਵਿਚ ਸ਼ਿਰਕਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਕੋਠੇ ਗੱਜਣ ਸਿੰਘ ਦੇ ਕਮਿਊਨਿਟੀ ਸੈਂਟਰ ਵਿਚ ਰੱਖੇ ਪਾਠ ਦੇ ਭੋਗ ਵਿਚ ਸ਼ਾਮਿਲ ਹੋਏ ਅਤੇ ਆਈਆਂ ਸੰਗਤਾਂ ਨੂੰ ਰੱਬ ਦੇ ਨਾਮ ਨਾਲ ਜੁੜਨ ਲਈ ਕਿਹਾ ਅਤੇ ਰਾਗੀ ਸਿੰਘਾ ਵਲੋਂ ਕੀਤੇ ਗਏ ਕੀਰਤਨ ਦਾ ਆਨੰਦ ਮਾਣਿਆ। ਸਪੀਕਰ ਸੰਧਵਾ ਵਲੋਂ ਕਰ ਭਲਾ ਹੋ ਭਲਾ ਪ੍ਰੈਸ ਕਲੱਬ ਕੋਟਕਪੂਰਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਵੱਲੋਂ ਦਸਮੇਸ਼ ਪਿਤਾ ਦੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ਗਏ ਲੰਗਰ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਲੰਗਰ ਵਿਚ ਸੇਵਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਵਾਰਡ ਨੰ...
ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

National
ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ, ਜਿਸ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸੁਧਾਰ ਸਪਸ਼ਟ ਤੌਰ ’ਤੇ ਨਜ਼ਰ ਆਇਆ। ਹਲਕਾ ਧੂਰੀ ਜੋ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਵਜੋਂ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਇਥੇ ਮਈ 2025 ਵਿੱਚ ਸਥਾਪਤ ਕੀਤਾ ਗਿਆ ਮੁੱਖ ਮੰਤਰੀ ਸਹਾਇਤਾ ਕੇਂਦਰ ਹਲਕਾ ਵਾਸੀਆਂ ਨੂੰ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਵਿੱਚ ਅਤੇ ਆਪਣੇ ਹਲਕੇ ਦੇ ਵਿਧਾਇਕ ਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ ਸਿੱਧਾ ਰਾਬਤਾ ਬਣਾਉਣ ਵਿੱਚ ਸਹਾਈ ਹੋਇਆ। ਦਫ਼ਤਰ ਵਿੱਚ ਲੋਕ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਆਪਣੀ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਦੇ ਹੋਏ ਇਕ...
ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

National
ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ  ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ।  ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿ...
ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

National
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸਮਾਜ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਸਾਧ ਸੰਗਤ ਦੀ ਚੜ੍ਹਦੀਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਸਪੀਕਰ ਸੰਧਵਾਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰਦੁਆਰਾ ਪ੍ਰਬੰਧਕਾਂ ਨੂੰ ਭੇਟ ਕੀਤਾ ਗਿਆ। ਇਸ ਮੌਕੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ. ਸ਼ਰਨਜੀਤ ਸ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

National
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ ਦੇ ਨਾਲ ਨਾਲ ਰੋਜ਼ਾਨਾ 1 ਕਿਲੋ ਗੰਨਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਸਾਰੇ ਸ਼ਾਕਾਹਾਰੀ ਜਾਨਵਰਾਂ ਦੇ ਚੱਟਣ ਲਈ ਚੱਟਾਨੀ ਲੂਣ ਵੀ ਯਕੀਨੀ ਬਣਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਸਰਦੀਆਂ ਦੌਰਾਨ ਹਰੇਕ ਹਿਰਨ ਨੂੰ ਰੋਜ਼ਾਨਾ 100 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਹਰੇਕ ਬਾਂਦਰ ਨੂੰ ਰੋਜ਼ਾਨਾ 20 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਰੋਜ਼ਾਨਾ 100 ਗ੍ਰਾਮ ਗੰਨਾ ਵੀ ਖੁਆਇਆ ਜਾਂਦਾ ਹੈ। ਇੰਨਾ ਹੀ ਨਹੀਂ, ਸਰਦੀਆਂ ਦੇ ਮੌਸਮ ਵਿੱਚ ਹਰ ਹਾਥੀ ਨੂੰ ਰੋਜ਼ਾਨਾ 100 ਕਿਲੋ ਗੰਨਾ ਦਿੱਤਾ ਜਾਂਦਾ ਹੈ ਅਤੇ ਛੋਟੇ ਪੰਛੀਆਂ ਲਈ ਅਲਸੀ ਦੇ ਬੀਜ ਅਤੇ ਪੋਸ਼ਣ ਸਪਲੀਮੈਂਟ ਵੀ ਯਕੀਨੀ ਬਣਾਏ ਜਾ ਰਹੇ ਹਨ।...
ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

National
ਮਾਨਸਾ, 28 ਦਸੰਬਰ :               ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।               ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।               ਹੁਕਮ ਵਿਚ ਕਿਹਾ ਗਿਆ ਹੈ ਕਿ ਵ...
ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

National
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ, ਨੇ ਕਿਹਾ ਕਿ ਸਨਾਤਨ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸੱਚ, ਸੇਵਾ ਅਤੇ ਕਰਤੱਵ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸਨਾਤਨ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਨਾਤਨ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ ਅਤੇ ਹਰ ਮਨੁੱਖ ਨੂੰ ਮਾਤਾ-ਪਿਤਾ ਦੀ ਸੇਵਾ, ਪਰਿਵਾਰਕ ਮੁੱਲਾਂ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੇ ਕਰਤੱਵ ਨਿਭਾਉਣ ਲਈ ਪ੍ਰੇਰਿਤ ...