‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ
ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ। ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਹੋਣਾ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ।
ਚੀਮਾ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਭਾਜਪਾ ਦ...








