ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਹੁਸ਼ਿਆਰਪੁਰ, 13 ਮਈ: ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵਪਾਰੀਆਂ ਅਤੇ ਯਾਤਰੀਆਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ...








