Thursday, October 22
Shadow

Tag: breaking news

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟ...
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

hot news
ਚੰਡੀਗੜ੍ਹ/ ਨਵੀਂ ਦਿੱਲੀ, 14 ਜੁਲਾਈ: ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਜਾ ਰਹੇ ਚਾਰ-ਰੋਜ਼ਾ ਭਾਰਤ ਟੈਕਸ 2026 ਦੌਰਾਨ ਅੱਜ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਪੇਸ਼ ਕਰਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਨੂੰ 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਸ੍ਰੀ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਪੰਜਾਬ ਭਾਰਤ ਦੇ ਟੈਕਸਟਾਈਲ ਖੇਤਰ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖ ਰਿਹਾ ਹੈ ਅਤੇ ਅਸੀਂ ਟੈਕਸਟਾਈਲ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਹੇ ਹਾਂ। ਪਿਛਲੇ ਚਾਰ ਸਾਲਾਂ ਵਿੱਚ ਉਦਯੋਗਾਂ ਵਲੋਂ ਸਾਡੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਦਿਖਾਏ ਗਏ ਭਰੋਸੇ ਸਦਕਾ 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਅਸੀਂ ਰਵਾਇਤੀ ਸਮਰੱਥਾਵਾਂ ਤੋਂ ਤਕਨਾਲੋਜੀ ਦੀ ਵਰਤੋਂ ਵੱਲ ਵੱਧ ਰਹੇ ਹਾਂ ਅਤੇ ਪੰਜਾਬ ਨੂੰ ਭਵਿੱਖ ਲਈ ਤਿਆਰ ਅਤੇ ਵਿਸ਼ਵ ਪੱਧਰ 'ਤੇ ਏਕੀਕ੍ਰਿਤ ਟੈਕਸਟਾਈਲ ਹ...
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Crime, Punjab
**ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ:** ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ। ਦੱਸਣਯੋਗ ਹੈ ਕਿ 6 ਜੁਲਾਈ, 20...
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

hot news
ਚੰਡੀਗੜ੍ਹ, ਜੁਲਾਈ 14: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ 'ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

breaking news
ਚੰਡੀਗੜ੍ਹ; 14 ਜੁਲਾਈ 2026: ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾ...
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

breaking news
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ 'ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ...
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

hot news
ਚੰਡੀਗੜ੍ਹ, 14 ਜੁਲਾਈ 2026: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਸ਼ੁਰੂਆਤ ਵਿੱਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿੱਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕਾਊਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕਾਊਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵੱਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਕੁੱਲ ਚਾਰ ਸਾਂਝ ਰਾਹਤ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜ਼ਿੰਦਗੀ ਸ਼ੁਰੂ ਕਰਨ ਵਿੱਚ ਸਹਾ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 14 ਜੁਲਾਈ 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬ...
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

Crime, hot news
ਚੰਡੀਗੜ੍ਹ, 13 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 174ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 174ਵੇਂ ਦਿਨ ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 413 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 48,098 ਹੋ ਗਈਆਂ। ਇਸ ਤੋਂ ਇਲਾਵਾ 293 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...