Saturday, March 14
Shadow

Tag: breaking news

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

National
ਚੰਡੀਗੜ੍ਹ, 21 ਦਸੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ 'ਸ਼ਹੀਦੀ ਦਿਵਸ' (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ ...
ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

National
ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮਲ ਹੋ ਗਿਆ ਹੈ। ਇਸ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

National
ਚੰਡੀਗੜ੍ਹ, 21 ਦਸੰਬਰ: ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਲ ਹੈ। ਇਨ੍ਹਾਂ ਵਿੱਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ 1-1 ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਪਠਾਨਕੋਟ ਵਿੱਚ ਪਿੰਡ ਘਰੋਟਾ ਵਿਖੇ 0.50 ਹੈਕਟੇਅਰ ‘ਚ, ਪਿੰਡ ਕਟਾਰੂਚੱਕ ਵਿਖੇ 0.75 ਹੈਕਟੇਅਰ ਰਕਬੇ ‘ਚ, ਹੈਬਤ ਪਿੰਡੀ ਵਿਖੇ 0.60 ਹੈਕਟੇਅਰ ਵਿੱਚ ਪੰਚ...
ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

National
ਮਾਨਸਾ/ਬਰੇਟਾ, 21 ਦਸੰਬਰ      ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ ਫੁੱਲਾਂ ਦੀ ਕਾਸ਼ਤ ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਓਥੇ ਆਪਣੇ ਪਰਿਵਾਰਾਂ ਦਾ ਵੀ ਸਹਾਰਾ ਬਣੀ ਹੈ।         ਪਿੰਡ ਕੁਲਰੀਆਂ ਦੀ ਅਮਨਜੀਤ ਕੌਰ (25 ਸਾਲ) ਪੁੱਤਰੀ ਜੀਤਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਸਵਾ 2 ਕਿੱਲੇ ਜ਼ਮੀਨ ਦੀ ਵਾਹੀ ਕਰਦੇ ਹਨ ਤੇ ਉਸ ਦੇ ਪਰਿਵਾਰ ਵਿਚ ਮਾਤਾ- ਪਿਤਾ ਅਤੇ ਉਸਦੇ ਦੋ ਭਰਾ ਹਨ ਤੇ ਇੰਨੇ ਘੱਟ ਰਕਬੇ ਦੀ ਵਾਹੀ ਨਾਲ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੁੰਦਾ ਸੀ। ਉਸ ਨੇ ਪੀਜੀਡੀਸੀਏ ਦੀ ਫੀਸ ਵੀ ਮੁਸ਼ਕਿਲ ਨਾਲ ਸਵੈ ਸੇਵੀ ਸੰਸਥਾ ਅਤੇ ਪਰਿਵਾਰ ਦੀ ਮਦਦ ਨਾਲ ਭਰੀ ਸੀ। ਵਿੱਤੀ ਹਾਲਾਤ ਮਾੜੇ ਹੋਣ ਕਾਰਨ ਅਗਲੀ ਪੜ੍ਹਾਈ ਦਾ ਕੋਈ ਰਾਹ ਨਹੀਂ ਸੀ। ਉਸਨੇ ਦੱਸਿਆ ਕਿ ਉਸਨੇ ਵਿਦੇਸ਼ ਜਾਣ ਲਈ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ। ਓਸਨੇ ਦੱਸਿਆ ਕਿ ਉਹ ਪਿੰਡ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਉਸ ਦੇ ਮਨ ਵਿਚ ਫੁੱਲਾਂ ਦੀ ਖੇਤੀ ਕਰਨ ਦਾ ਵਿਚਾਰ ...
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

National
ਕੋਟਕਪੂਰਾ,ਫਰੀਦਕੋਟ 21 ਦਸੰਬਰ  (  ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਹਲਕਾ ਕੋਟਕਪੂਰਾ ਵਿਖੇ ਬਾਬਾ ਜੈਮਲ ਸਿੰਘ ਸਾਕਾ ਗੰਗਾਸਰ ਜੈਤੋ ਮੋਰਚਾ ਸ਼ਹੀਦ ਸਮਾਜ ਸੇਵਾ ਟਰੱਸਟ ਦੇ ਸਹਿਯੋਗ ਨਾਲ ਸ਼੍ਰੀ ਗੁਰਦੁਆਰਾ ਸਾਹਿਬ ਮਾਤਾ ਗੁੱਜਰ ਕੌਰ ਮਹਾਰਾਜਾ ਰਣਜੀਤ ਸਿੰਘ ਨਗਰ ਵੱਲੋਂ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਉਲੀਕੇ ਗਏ ਵਿਸ਼ਾਲ ਨਗਰ ਕੀਰਤਨ ਵਿਚ ਸ਼ਾਮਿਲ ਹੋਏ। ਇਸੇ ਤਰ੍ਹਾਂ ਉਨ੍ਹਾਂ ਨੇ ਪਿੰਡ ਹਰੀ ਨੌਂ ਜਿਲ੍ਹਾ ਫਰੀਦਕੋਟ ਵਿਖੇ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਉਲੀਕੇ ਗਏ ਵਿਸ਼ਾਲ ਨਗਰ ਕੀਰਤਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸ. ਸੰਧਵਾ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਪਿੰਡ ਸਿਰਸੜੀ ਦੇ ਗੁਰਦੁਆਰਾ ਸਾਹਿਬ ਫਰੀਦਕੋਟ ਵਿਖੇ ਸ਼੍ਰੀ ਅਰਸ਼ਦੀਪ ਸਿੰਘ ਗਿੱਲ, ਵਿਸ਼ਵਕਰਮਾ ਧਰਮਸ਼ਾਲਾ ਕੋਟਕਪੂਰਾ ਵਿਖੇ ਸ. ਗੁਰਪਿਆਰ ਸਿੰਘ ਨੰਬਰਦਾਰ ਅਤੇ ਗੁਰਦੁਆਰਾ ਸਾਹਿਬ (ਵੱਡਾ) ਨੇੜੇ ਪ੍ਰਾਇਮਰੀ ਸਕ...
ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

National
ਹੁਸ਼ਿਆਰਪੁਰ, 21 ਦਸੰਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ 'ਯੁੱਧ ਅਗੇਂਸਟ ਡਰੱਗਜ਼' ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦਿਆ ਦੀ ਹਾਜ਼ਰੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਐਡਵੋਕੇਟ ਰੁਪਿਕਾ ਠਾਕੁਰ ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉੰਸਿਲ,ਐਡਵੋਕੇਟ ਨਿਹਾਰਿਕਾ ਅਸਿਸਟੈਂਟ ਲੀਗਲ ਡਿਫੈਂਸ ਕਾਉੰਸਿਲ ਵੱਲੋਂ ਮਰੀਜ਼ਾਂ ਨੂੰ ਨਸ਼ਾਖ਼ੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐਡਵੋਕੇਟ ਰੁਪਿਕਾ ਠਾਕੁਰ ਨੇ ਕਿਹਾ ਕਿ ਨਸ਼ਾਖ਼ੋਰੀ ਨਾਲ ਗ੍ਰਹਿਸਥੀ ਵਿਅਕਤੀ ਆਪਣੀ ਸਰੀਰਕ, ਮਾਨਸਿਕ, ਆਰਥਿਕ, ਸਮਾਜਿਕ ਸ਼ਕਤੀ ਗੁਆ ਬੈਠਦਾ ਹੈ। ਇਸ ਲਈ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਐਡਵੋਕੇਟ ਨਿਹਾਰਿਕਾ ਨ...
ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

National
ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਛੀਨਾ ਨੇ ਦੱਸਿਆ ਕਿ ਉਨਾਂ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਹਲਕਾ ਦੱਖਣੀ ਵਿਚ ਸਬ ਤਹਿਸੀਲ ਨਾ ਹੋਣ ਕਾਰਨ ਆਸਪਾਸ ਦੇ ਲੋਕਾਂ ਨੂੰ ਕੰਮਕਾਜ ਕਰਵਾਉਣ ਲਈ ਪਿੰਡ ਗਿੱਲ ਜਾਣਾ ਪੈਂਦਾ ਹੈ, ਪਿੰਡ ਗਿੱਲ ਦੂਰ ਹੋਣ ਕਾਰਨ ਜਿੱਥੇ ਲੋਕਾਂ ਦੇ ਸਮੇਂ ਦੀ ਬਰਬਾਦੀ ਹੁੰਦੀ ਹੈ, ਉਥੇ ਉਨਾਂ ਨੂੰ ਖੱਜਲ ਖੁਆਰ ਵੀ ਹੋਣਾ ਪੈਂਦਾ ਹੈ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸਤੋਂ ਪਹਿਲਾਂ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿਚ ਵੀ ਰੱਖ ਚੁੱਕੇ ਹਨ। ਉਨਾਂ ਕਿਹਾ ਕਿ ਹਲਕਾ ਦੱਖਣੀ ’ਚ ਫਾਇਰ ਸਟੇਸ਼ਨ ਅਤੇ ਈਸ਼ਰ ਨਗਰ ਵਿਚ 66 ਕੇਵੀ ਸਬ ਸਟੇਸ਼ਨ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ। ਵਿਧਾਇਕ ਛੀਨਾ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ  ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਜਲਦ ਹੀ ਪੂਰਾ ਕਰਨ ਦਾ ਯਤਨ ਕਰਨਗੇ। ਇਸ ਮੌਕੇ ਹਲਕਾ ਦੱਖਣੀ ਦੇ ਕੋਆਰਡੀਨੇ...
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

National
ਮਾਨਸਾ, 21 ਦਸੰਬਰ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।             ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ।             ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇ...
ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

National
ਮਾਲੇਰਕੋਟਲਾ, 21 ਦਸੰਬਰ :                ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।              ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਅਕਤੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸੋਚ, ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਰਾਹੀਂ ਸਪੱਸ਼ਟ ਫ਼ਤਵਾ ਦੇ ਕੇ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ।           ਵਿਧਾਇਕ ਨੇ ਕਿਹਾ ਕਿ ਇਹ ਭਰੋਸਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ, ਲੋਕ-ਪੱਖੀ ਅਤੇ ਪਾਰਦਰਸ਼ੀ ਸਰਕਾਰ ਦੀ ਕਾਰਗੁਜ਼ਾਰੀ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਮੁਫ਼ਤ ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

National
ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਦੀ ਧਾਰਾ 11 ਵਿੱਚ ਸੋਧ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਖਾਸ ਸਮਾਂ ਮਿਆਦਾਂ ਨੂੰ ‘‘ਸਰਕਾਰ ਦੁਆਰਾ ਨੋਟੀਫਾਈ ਕੀਤੀ ਮਿਆਦ  ਅੰਦਰ’’ ਨਾਲ ਬਦਲਿਆ ਜਾ ਸਕੇਗਾ, ਜਿਸ ਦਾ ਉਦੇਸ਼ ਇਤਰਾਜ਼ ਦਾਇਰ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਮੌਜੂਦਾ 90 ਅਤੇ 60 ਦਿਨਾਂ (ਕ੍ਰਮਵਾਰ) ਤੋਂ ਘਟਾ ਕੇ 30 ਦਿਨ ਕਰਨਾ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 12(4) ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਅਪੀਲਾਂ ਦੇ ਨਿ...