ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਤੋਂ ਪਹਿਲਾਂ ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ...








