Shadow

Tag: breaking news

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

local news
ਫ਼ਿਰੋਜ਼ਪੁਰ, 8 ਮਈ- ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ। ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ। ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਵਿਸ਼ੇਸ਼ ਤੌਰ ‘ਤੇ ਆ...
ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

local news
ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਆਟੋ ਵਾਹਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਪਾਸੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ, ਜਦਕਿ ਦੂਜੇ ਪਾਸੇ ਨਸ਼ਾ ਤਸਕਰਾਂ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਪਹਿਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਅਤੇ ਗਲੀ-ਗਲੀ ਵਿੱਚ ਸਪੀਕਰਾਂ ਨਾਲ ਲੈਸ ਆਟੋ ਵਾਹਨ ਭੇਜੇ ਜਾ ਰਹੇ ਹਨ, ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ...
ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

local news
ਗੁਰਦਾਸਪੁਰ, 8 ਮਈ - ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ। ਟੀਮ ਵਿੱਚ ਡੇਰਾ ਬਾਬਾ ਨਾਨਕ ਦੇ ਡੀਐੱਸਪੀ ਜੋਗਾ ਸਿੰਘ ਅਤੇ ਖੇਤੀਬਾੜੀ ਅਫ਼ਸਰ  ਸੁਖਬੀਰ ਸਿੰਘ ਸੰਧੂ ਉਹਨਾਂ ਨਾਲ ਮੌਜੂਦ ਸਨ। ਐੱਸ ਡੀ ਐਮ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਖੇਤਾਂ ਵਿਚਲਾ ਕਣਕ ਦਾ ਨਾੜ ਨਾ ਸਾੜਨ ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤਾਂ ਜੋ ਉਹਨਾਂ ਦੀ ਫ਼ਸਲ ਦੀ ਪੈਦਾਵਾਰ ਵਧੇ ਅਤੇ ਖਾਦਾਂ ਦਾ ਖ਼ਰਚਾ ਘਟੇ। ਨਾੜ ਸਾੜ ਕੇ ਜਿੱਥੇ ਕਿਸਾਨ ਆਪਣੀ ਜਮੀਨ ਦੀ ਸਿਹਤ ਵਿਗਾੜ ਰਹੇ ਹਨ, ਉਥੇ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ। ਇਹਨਾਂ ਦਿਨਾਂ ਵਿੱਚ ਤੇਜ ਹਵਾਵਾਂ ਚੱਲਣ ਕਾਰਨ ਇਹ ਅੱਗ ਬੇਕਾਬੂ ਹੋ ਕੇ ਜਾਨੀ ਮਾਲੀ ਨੁਕਸਾਨ ਵੀ ਕਰ ਸਕਦੀ ਹੈ। ਇਸ ਦੇ ਨਾਲ ਹੀ ਖੇਤਾਂ ਵਿਚਲੇ ਅਤੇ ਸੜਕਾਂ ਕੰਢੇ ਲੱਗੇ ਰੁੱਖ ਬੂਟੇ ਅਤੇ ਕਈ ਤਰ੍ਹਾਂ ਦੇ ਜੀਵ ਜੰਤੂ, ਪੰਛ...
ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

local news
ਬਰਨਾਲਾ, 8 ਮਈ-      ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਸਟੂਡੈਂਟਸ ਦੇ ਸਹਿਯੋਗ ਨਾਲ ਪਿਛਲੇ ਸਾਲ ਡੇਂਗੂ ਪ੍ਰਭਾਵਿਤ ਖੇਤਰ ਅਤੇ ਘਰ-ਘਰ ਜਾ ਕੇ ਡੇਂਗੂ, ਦੇ ਲੱਛਣ ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖੜ੍ਹੇ ਪਾਣੀ ਵਾਲੀਆਂ ਥਾਂਵਾਂ ‘ਤੇ ਲਾਰਵੇ ਦੀ ਚੈਕਿੰਗ ਕੀਤੀ ਗਈ ਤਾਂ ਜੋ ਮੱਛਰਾਂ ਰਾਹੀਂ ਹੋਣ ਵਾਲੀਆਂ ਬਿਮਾਰੀਆਂ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਾਕਸੀ ਸੋਨੀ ਅਤੇ ਡਾ.ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਤੇਜ਼ ਬੁਖਾਰ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ,ਜੋੜ ਤੇ ਮਾਸ ਪੇਸੀਆਂ ‘ਚ ਦਰਦ ਸਰੀਰ ‘ਤੇ ਲਾਲ ਰੰਗ ਦੇ ਧੱਫੜ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ...
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਬਠਿੰਡਾ, 8 ਮਈ* ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ।ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ "ਡਰ ਤੇ ਵੰਡ ਦੀ ਰਾਜਨੀਤੀ" ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ 'ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਜ਼...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

breaking news
ਚੰਡੀਗੜ੍ਹ, 08 ਮਈ :ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ  ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ  ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ  ਇਲਾਜ ਮੁਹੱਈਆ ਕਰਵਾ ਰਹੀਆਂ ਹਨ। ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭੁਗਤਾਨ ਵਿੱਚ...
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 8 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਅੱਜ, ਕਰ ਵਿਭਾਗ ਨੇ ਇੱਕ ਬਹੁਤ ਹੀ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏਪੀਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ 'ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।" ਜਾਂਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕ...
ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

hot news
ਚੰਡੀਗੜ੍ਹ, 8 ਮਈ 2026- ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ। ਦਸਤੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਨ ਅਤੇ ਇਸ ਨੂੰ ਸੂਬੇ ਦੀਆਂ ਭੁਗਤਾਨ ਪ੍ਰਣਾਲੀਆਂ ਨਾਲ ਨਿਰਵਿਘਨ ਜੋੜਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਈ-ਸੈਂਕਸ਼ਨ ਮੋਡਿਊਲ ਦਾ ਰਸਮੀ ਉਦਘਾਟਨ ਕੀਤਾ। ਇਹ ਰਣਨੀਤਕ ਸ਼ੁਰੂਆਤ ਨਾ ਸਿਰਫ਼ ਪੁਰਾਣੀਆਂ ਦਸਤੀ ਪ੍ਰਕਿਰਿਆਵਾਂ ਨੂੰ ਸਿਰੇ ਤੋਂ ਸਿਰੇ ਤੱਕ ਡਿਜੀਟਲ ਕੰਮਕਾਜ ਨਾਲ ਬਦਲਦੀ ਹੈ, ਸਗੋਂ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦੇ ਵੀ ਅਨੁਕੂਲ ਹੈ, ਜਿਸ ਨਾਲ ਸੂਬੇ ਲਈ ਵੱਡੇ ਵਿੱਤੀ ਪ੍ਰੋਤਸਾਹਨ ਦੇ ਮੌਕੇ ਪੈਦਾ ਹੋਣਗੇ। ਇੱਥੇ ਮਿਊਂਸੀਪਲ ਭਵਨ ਆਡੀਟੋਰੀਅਮ ਵਿਖੇ ਈ-ਸੈਂਕਸ਼ਨ ਮੋਡਿਊਲ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਬਿਹਤਰ ਵਿੱਤੀ ਪ੍ਰਬੰਧਨ, ਪਾਰਦਰਸ਼ਤਾ ਅਤੇ ਸਿਰੇ ਤੋਂ ਸਿਰੇ ਤੱਕ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਣ ਲਈ ਖਜ਼ਾਨਾ ਅਤੇ ਲੇਖਾ ਵਿਭਾਗ ਨੇ ਐਨ.ਆਈ.ਸੀ...
ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

hot news
ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ.,ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ  ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ  ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ। ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ  ਮਿਲਾਵਟ, ਅਸ਼...
ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

Politics
ਕੋਟਕਪੂਰਾ/ਫ਼ਰੀਦਕੋਟ, 7 ਮਈ- ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ 'ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ। ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣ-ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਰਾਦੇ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਸਖ਼ਤ ਕਾਨੂੰਨੀ ਉਪਾਅ ਪੇਸ਼ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ...