Friday, March 13
Shadow

Tag: breaking news

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

National, Politics, Punjab
ਮਾਲੇਰਕੋਟਲਾ 06 ਮਾਲੇਰਕੋਟਲਾ :                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ । ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 9 ਅਤੇ ਪੰਚਾਇਤ ਸੰਮਤੀਆਂ ਲਈ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ  ਤੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ ।                    ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਰਹਿ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਮਾਲੇਰਕੋਟਲਾ(ਹ)ਦੇ 15 ਜੋਨਾਂ ਲਈ 45, ਪੰਚਾਇਤ ਸੰਮਤੀਆਂ ਅਮਰਗੜ੍ਹ ਦੇ 15 ਜੋਨਾਂ ਲਈ 47 ਅਤੇ ਪੰਚਾਇਤ ਸੰਮਤੀਆਂ ਅਹਿਮਦਗੜ੍ਹ ਦੇ 15 ਜੋਨਾਂ ਲਈ 42 ਉਮੀਦਵਾਰ ਚੋਣ ਮੈਦਾਨ ਵਿੱਚ...
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

National, Politics, Punjab
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕੀਤਾ ਜਾਵੇਗਾ, ਇਸ ਦੇ ਲਈ ਅਗਲੇ ਹਫਤੇ ਇੱਕ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ ਨਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਜਦੋਂ ਹੀ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਜਪਾਨ ਦੌਰੇ ਤੋਂ ਪਰਤਣਗੇ ਤਾਂ ਉਨ੍ਹਾਂ ਨਾਲ ਇਹ ਮਸਲਾ ਵਿਚਾਰਿਆ ਜਾਵੇਗਾ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਵੇਗਾ।   ਸ੍ਰ.ਬੈਂਸ ਨੇ ਕਿਹਾ ਕਿ ਨੰਗਲ ਦੇ ਵਸਨੀਕ ਜਿਹੜੀਆਂ ਜ਼ਮੀਨਾ ਉਤੇ ਕਾਬਜ਼ ਹਨ ਅਤੇ ਦਹਾਕਿਆਂ ਤੋ ਆਪਣੇ ਕਾਰੋਬਾਰ ਕਰ ਰਹੇ ਹਨ, ਉਨ੍ਹਾਂ ਜ਼ਮੀਨਾਂ ਦੇ ਰਿਕਾਰਡ ਦੀ ਘੋਖ ਕਰਨ ਤੇ ਇਹ ਪਤਾ ਲੱਗਾ ਹੈ ਕਿ ਇਹ ਜ਼ਮੀਨਾਂ ਪੰਜਾਬ ਸਰਕਾਰ ਦੀ ਮਾਲਕੀ ਹਨ, ਜਦੋਂ ਕਿ ਬੀਬੀਐਮਬੀ ਅਣਅਧਿਕਾਰਤ ਤੌਰ ਤੇ ਇਨ੍ਹਾਂ ਜ਼ਮੀਨਾ ਉਤੇ ਆਪਣਾ ਹੱਕ ਜਤਾ ਕੇ ਇੱਥੋ ਦੇ ਕਾਰੋਬਾਰੀਆਂ ਤੇ ਵਸਨੀਕਾਂ ਤੇ ਦਹਾਕਿਆਂ ਤੋਂ ਛੱਤ ਖੋਹਣ ਦੀ ਤਲਵਾਰ ਲ...
ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

National, Politics, Punjab
ਸੁਨਾਮ, 06 ਦਸੰਬਰ 2025 ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 'ਯੁੱਧ ਨਸਿਆਂ ਵਿਰੁੱਧ' ਤੇ ਭਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਯਾਦਵਿੰਦਰ ਸਿੰਘ ਨਿਰਮਾਣ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਨਵਾਂ ਆਸਰਾ ਦਿੱਤਾ ਹੈ। ਸਾਬਕਾ ਕੌਂਸਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਅਤੇ ਲੋਕਾਂ ਦੇ ਦਰਵਾਜ਼ੇ 'ਤੇ ਸੁਵਿਧਾਵਾਂ ਪਹੁੰਚਾਉਣਾ—ਇਹੀ ਸੱਚੀ ਰਾਜਨੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਸਰਕਾਰਾਂ ਨੇ ਸੁਨਾਮ ਹਲਕੇ ਦੀ ਅਣਦੇਖੀ ਕਰ ਕੇ ਵਿਕਾਸ ਰੋਕਿਆ, ਪਰ ਆ...
ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

National, Politics, Punjab
ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਤਿੰਨ-ਰੋਜ਼ਾ ਵਿਦਿਅਕ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ ’ਤੇ ਵਿਦਿਅਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ) ਵਿੱਚ 22 ਤੋਂ 24 ਦਸੰਬਰ, 2025 ਤੱਕ ਸਵੇਰ ਦੀ ਸਭਾ ਵਿੱਚ 15 ਮਿੰਟ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੈਸ਼ਨਾਂ ਵਿੱਚ ਵਰਤੀ...

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,443 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6 ਕਿਲੋ ਭੁੱਕੀ, 198 ਨਸ਼ੀਲੀਆਂ ਗੋਲੀਆਂ ਅਤੇ 4310 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ। ...
ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ

National, Politics, Punjab
ਤਰਨ ਤਾਰਨ, 2 ਦਸੰਬਰ (        )- ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਅਤੇ ਕੈਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਿੱਖਿਆ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਲਗਾਤਾਰ ਜਾਣੂ ਕਰਵਾਉਂਦੇ ਰਹਿਣ। ਉਨ੍ਹਾਂ ਕਿਹਾ ਕਿ ਕਿਸ਼ੋਰ ਬੱਚਿਆਂ ...
ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 02 ਦਸੰਬਰ: ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿੱਥੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਏ। ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਵੱਲੋਂ ਸਮੂਹ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੁਣਨ ਉਪਰੰਤ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਵਾਇਆ। ਮੀਟਿੰਗ ਦੌਰਾਨ ਝੰਡਾ ਦਿਵਸ ਫੰਡ ਦੀ ਇਕੱਤਰਤਾ, ਸ਼ਿਕਾਇਤਾਂ ਦਾ ਨਿਵਾਰਨ, ਈ.ਸੀ.ਐਚ.ਐਸ ਨਾਲ ਸਬੰਧਤ ਸਾਬਕਾ ਸੈਨਿਕਾਂ ਜਾਂ ਉਨ੍...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ

National, Politics, Punjab
ਬਰਨਾਲਾ, 2 ਦਸੰਬਰ ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆ ਸਬੰਧੀ ਅੱਜ ਦੂਸਰੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 4 ਦਸੰਬਰ 2025 (ਸਵੇਰੇ 11:00 ਤੋਂ ਸ਼ਾਮ 03:00 ਵਜੇ) ਤੱਕ ਹੈ। ਇਹ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਦਸਤਾਵੇਜ਼ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ...
ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

National, Politics, Punjab
ਲਹਿਰਾਗਾਗਾ, 02 ਦਸੰਬਰ ਸੂਬੇ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਦੇ ਕਾਰਨ ਨਹੀਂ ਆਏ, ਸਗੋਂ ਹੱਦ ਤੋਂ ਵੱਧ ਬਰਸਾਤ ਹੋਣ ਕਾਰਨ ਆਏ ਹਨ। ਜਦੋਂ ਵੀ ਪੰਜਾਬ ਸਰਕਾਰ ਜਾਂ ਸਰਕਾਰ ਦੇ ਨੁਮਾਇੰਦੇ ਇਹ ਤੱਥ ਲੈ ਕੇ ਆਉਂਦੇ ਸਨ ਤਾਂ ਵਿਰੋਧੀਆਂ ਵੱਲੋਂ ਇਹਨਾਂ ਤੱਥਾਂ ਤੋਂ ਉਲਟ ਜਾ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ ਪਰ ਹੁਣ ਰਾਜ ਸਭਾ ਵਿੱਚ ਸੰਸਦ ਮੈਂਬਰ ਸ਼੍ਰੀ ਸੰਜੇ ਰਾਊਤ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਸ਼੍ਰੀ ਰਾਜ ਭੂਸ਼ਨ ਚੌਧਰੀ ਨੇ ਸਪਸ਼ਟ ਕੀਤਾ ਹੈ ਕਿ ਇਹ ਹੜ੍ਹ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਕਾਰਨ ਨਹੀਂ ਸਗੋਂ ਬਹੁਤ ਜ਼ਿਆਦਾ ਬਰਸਾਤ ਹੋਣ ਕਾਰਨ ਹੀ ਆਏ ਹਨ। ਇਸ ਬਿਆਨ ਨਾਲ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਰੱਖੇ ਜਾ ਰਹੇ ਤੱਥਾਂ ਉੱਤੇ ਮੋਹਰ ਲੱਗੀ ਹੈ ਅਤੇ ਵਿਰੋਧੀਆਂ ਵੱਲੋਂ ਲਾਏ ਜਾ ਰਹੇ ਇਲਜ਼ਾਮ ਝੂਠੇ ਸਾਬਿਤ ਹੋਏ ਹਨ। ਇਹ ਗੱਲ ਕੈਬਨਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ...
‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 2 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 276 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,904 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 3 ਕਿਲੋ ਗਾਂਜਾ, 40 ਕਿਲੋ ਭੁੱਕੀ, 682 ਨਸ਼ੀਲੀਆਂ ਗੋਲੀਆਂ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅ...