ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ
ਮਾਲੇਰਕੋਟਲਾ, 11 ਫਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਅਤੇ ਸ਼ੌਚਾਲਿਆਂ ਸਮੇਤ ਸਾਰੇ ...