ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
220ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,657 ਹੋ ਗਈਆਂ।
ਇਸ ਤੋਂ ਇਲਾਵਾ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈ...








