Sunday, March 8
Shadow

Tag: #ferozepur #aap

ਆਮ ਆਦਮੀ ਪਾਰਟੀ ਦੀ ਸਰਕਾਰੀ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ – ਭੁੱਲਰ

ਆਮ ਆਦਮੀ ਪਾਰਟੀ ਦੀ ਸਰਕਾਰੀ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ – ਭੁੱਲਰ

Punjab
ਫਿਰੋਜ਼ਪੁਰ, 8 ਫਰਵਰੀ 2024.            ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਬਦੌਲਤ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਲੋਕਾਂ ਦੇ ਕੰਮ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਮੌਕੇ ਤੇ ਹੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ.ਰਣਬੀਰ ਸਿੰਘ ਭੁੱਲਰ ਨੇ ਪਿੰਡ ਮਸਤੇ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਗਏ "ਸਰਕਾਰ ਆਪ ਦੇ ਦੁਆਰ" ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਦਾ ਨਿਪਟਾਰਾ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਭਰ ਵਿਚ  ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ "ਸਰਕਾਰ ਆਪ ਦੇ ਦੁਆਰ" ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ  ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆ 44 ਤਰ੍ਹਾਂ ਦੀਆਂ ਸੇ...