ਕਣਕ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ – ਸ੍ਰੀ ਸ਼ਿਆਮ ਸਿੰਘ ਰਾਣਾ
ਚੰਡੀਗੜ੍ਹ, 1 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਰਬੀ ਮਾਰਕਟਿੰਗ ਸੀਜ਼ਨ 2026-27 ਲਈ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਦਿੱਤੀ ਗਈ ਵਿਸ਼ੇਸ਼ ਛੋਟ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੇ ਹਿੱਤ ਵਿੱਚ ਲਿਆ ਗਿਆ ਇੱਕ ਮਹੱਤਵਪੂਰਨ ਅਤੇ ਦੂਰਅੰਦੇਸ਼ੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਕੇਂਦਰ ਕੋਲ ਉਠਾਉਣ ਦਾ ਨਤੀਜਾ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਬੇਮੌਸਮੀ ਬਾਰਸ਼ ਕਾਰਨ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਖੇਤਰਾਂ ਵਿੱਚ ਕਣਕ ਦੀ ਗੁਣਵੱਤਾ ਪ੍ਰਭਾਵਿਤ ਹੋਈ ਸੀ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਉਣ ਦੇ ਉਦੇਸ਼ ਨਾਲ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਪ੍ਰਦਾਨ ਕੀਤੀ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਹੇਠ ਲਿਖੀਆਂ ਰਾਹਤਾ...








